17 ਜਨਵਰੀ ਨੂੰ ਲੱਗ ਸਕਦੀ ਹੈ ਸੁਨਾਰੀਆ ਜੇਲ੍ਹ ਵਿੱਚ ਹੀ ਸੀਬੀਆਈ ਅਦਾਲਤ

1331

ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਦੇ ਜੱਜ ਜਗਦੀਪ ਸਿੰਘ, ਪੱਤਰਕਾਰ ਰਾਮਚੰਦਰ ਛੱਤਰਪਤੀ ਕਤਲ ਕੇਸ ਵਿੱਚ ਦੋਸ਼ੀਆਂ ਨੂੰ ਸਜ਼ਾ ਸੁਣਾਉਣ ਲਈ ਰੋਹਤਕ ਦੀ ਸੁਨਾਰੀਆ ਜੇਲ੍ਹ ਜਾ ਸਕਦੇ ਹਨ। ਡੇਰਾ ਮੁਖੀ ਗੁਰਮੀਤ ਰਾਮ ਰਹੀਮ ਤੇ ਤਿੰਨ ਹੋਰਨਾਂ ਨੂੰ ਦੋਸ਼ੀ ਠਹਿਰਾਏ ਜਾਣ ਦੇ ਫੈਸਲੇ ਨਾਲ ਰਾਜ ਸਰਕਾਰ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਚਾਰੇ ਦੋਸ਼ੀਆਂ ਨੂੰ ਸੀਬੀਆਈ ਅਦਾਲਤ ’ਚ ਪੇਸ਼ ਕਰਨ ਦੀ ਜ਼ਿੰਮੇਵਾਰੀ ਰਾਜ ਸਰਕਾਰ ਦੀ ਹੋਵੇਗੀ। ਖਲਬਰਾਂ ਹਨ ਕਿ ਹਰਿਆਣਾ ਸਰਕਾਰ ਸੁਨਾਰੀਆ ਜੇਲ੍ਹ ਵਿੱਚ ਸੀਬੀਆਈ ਦੀ ਆਰਜ਼ੀ ਅਦਾਲਤ ਲਾਉਣ ਲਈ ਅਪੀਲ ਕਰ ਸਕਦੀ ਹੈ।
ਕਾਨੂੰਨ ਅਨੁਸਾਰ ਦੋਸ਼ੀਆਂ ਨੂੰ ਸਜ਼ਾ ਸੁਣਾਉਣ ਲਈ ਉਨ੍ਹਾਂ ਦੀ ਅਦਾਲਤ ਵਿੱਚ ਮੌਜੂਦਗੀ ਲਾਜ਼ਮੀ ਹੈ। 25 ਅਗਸਤ 2017 ਨੂੰ ਸਾਧਵੀ ਜਬਰਜਨਾਹ ਮਾਮਲੇ ਵਿੱਚ ਡੇਰਾ ਮੁਖੀ ਦੀ ਪੰਚਕੂਲਾ ਦੀ ਸੀਬੀਆਈ ਅਦਾਲਤ ’ਚ ਪੇਸ਼ੀ ਮੌਕੇ ਵੱਡੇ ਪੱਧਰ ’ਤੇ ਹੋਈ ਹਿੰਸਾ ਤੋਂ ਬਾਅਦ ਸਰਕਾਰ ਇਸ ਮਾਮਲੇ ’ਚ ਕੋਈ ਜੋਖ਼ਮ ਨਹੀਂ ਲੈਣਾ ਚਾਹੇਗੀ।
ਜ਼ਿਲ੍ਹਾ ਅਟਾਰਨੀ ਪੰਕਜ ਗਰਗ ਨੇ ਕਿਹਾ ਕਿ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਚਾਰੇ ਦੋਸ਼ੀਆਂ ਨੂੰ ਆਈਪੀਸੀ ਦੀ ਧਾਰਾ 120ਬੀ ਤੇ 302 ਤਹਿਤ ਦੋਸ਼ੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਕਤਲ ਦਾ ਟਰਾਇਲ ਹੈ ਤੇ ਇਨ੍ਹਾਂ ਧਾਰਾਵਾਂ ਤਹਿਤ ਘੱਟੋ ਘੱਟ ਉਮਰ ਕੈਦ ਤੇ ਵੱਧ ਤੋਂ ਵੱਧ ਫ਼ਾਂਸੀ ਦੀ ਸਜ਼ਾ ਸੁਣਾਈ ਜਾ ਸਕਦੀ ਹੈ।

Real Estate