ਕੀ ਡਾਕਟਰ ਦੇ ਕਤਲ ਕੇਸ ’ਚ ਵਲਟੋਹਾ ਖਿਲਾਫ਼ ਹੋਵੇਗੀ ਕਾਰਵਾਈ?

1024

ਹਿੰਦੁਸਤਾਨ ਟਾਈਮਜ਼ ਦੀਆਂ ਰਿਪੋਰਟਾਂ ਅਨੁਸਾਰ ਡਾ ਸੁਦਰਸ਼ਨ ਕੁਮਾਰ ਤ੍ਰੇਹਨ ਦਾ ਕਤਲ 30 ਸਤੰਬਰ, 1983 ਨੂੰ ਉਨ੍ਹਾਂ ਦੇ ਆਪਣੇ ਪੱਟੀ ਸਥਿਤ ਕਲੀਨਿਕ ਵਿੱਚ ਹੋਇਆ ਸੀ। ਉਸੇ ਦਿਨ ਅਣਪਛਾਤੇ ਵਿਅਕਤੀਆਂ ਵਿਰੁੱਧ ਐੱਫ਼ਆਈਆਰ ਵੀ ਦਰਜ ਹੋ ਗਈ ਸੀ। ਇੱਕ ਸਾਲ ਤੋਂ ਵੀ ਬਾਅਦ ਦਾ ਸਮਾਂ ਬੀਤਣ ਤੋਂ ਬਾਅਦ ਹਰਦੇਵ ਸਿੰਘ ਨਾਂਅ ਦੇ ਇੱਕ ਵਿਅਕਤੀ ਨੂੰ ਪੁਲਿਸ ਨੇ ਰਿਮਾਂਡ ‘ਤੇ ਲਿਆ ਸੀ, ਜਿਸ ਨੂੰ ਹੋਰ ਅਪਰਾਧਕ ਮਾਮਲਿਆਂ ‘ਚ ਨਾਭਾ ਦੀ ਜੇਲ੍ਹ ਵਿੱਚ ਰੱਖਿਆ ਗਿਆ ਸੀ। ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਖਿਲਾਫ ਡਾ ਤੇ੍ਹਨ ਦੇ ਕਤਲ ਦਾ ਮਾਮਲਾ ਮੁੜ ਸੁਰਖੀਆਂ ਚ ਆਉਣ ਮਗਰੋਂ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੇਜਪ੍ਰੀਤ ਸਿੰਘ ਪੀਟਰ ਸੰਧੂ ਨੇ ਕਿਹਾ ਹੈ ਕਿ ਉਹ ਵਲਟੋਹਾ ਖਿਲਾਫ਼ ਸੀ ਬੀ ਆਈ ਜਾਂਚ ਕਰਵਾਉਣ ਲਈ ਉਨ੍ਹਾਂ ਖਿਲਾਫ ਅਦਾਲਤ ਵਿੱਚ ਜਨਤਕ ਪਟੀਸ਼ਨ ਦਾਇਰ ਕਰਨਗੇ।ਉਨ੍ਹਾਂ ਇਹ ਵੀ ਕਿਹਾ ਕਿ ਮੈਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਬੇਨਤੀ ਕੀਤੀ ਹੈ ਕਿ ਉਹ ਵਲਟੋਹਾ ਨੂੰ ਸਾਰਿਆਂ ਅਹੁਦਿਆਂ ਤੋਂ ਹਟਾਉਣ। ਮੈਂ ਇਹ ਵੀ ਬੇਨਤੀ ਕਰਦਾ ਹਾਂ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਸੀ ਬੀ ਆਈ ਦੁਆਰਾ ਮਾਮਲੇ ਦੀ ਜਾਂਚ ਕਰਾਵੇ।

Real Estate