ਫੂਲਕਾ ਨੇ ਉਡਾ ਦਿਤੀ ਹੈ ਬਾਦਲਾਂ ਦੀ ਨੀਂਦ !

1138

ਸਿੱਖਾਂ ਦੀ ਮਿੰਨੀ ਪਾਰਲੀਮੈਂਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਦੀ ਸਿੱਖ ਸੰਗਠਨ ਮੰਗ ਕਰ ਰਹੇ ਸਨ । ਸੁਪਰੀਮ ਕੋਰਟ ਦੇ ਐਡਵੋਕੇਟ ਤੇ ਵਿਧਾਇਕ ਐਚ ਐਸ ਫੂਲਕਾ ਨੇ ਸ਼੍ਰੋਮਣੀ ਕਮੇਟੀ ਦੇ ਹੋ ਚੁੱਕੇ ਸਿਆਸੀਕਰਨ ਨੂੰ ਖ਼ਤਮ ਕਰਨ ਲਈ ਬੀੜਾ ਚੁੱਕਿਆ ਹੈ ਤੇ ਇਸ ਸਬੰਧੀ ਉਹ ਖੁਲ੍ਹ ਕੇ ਮੈਦਾਨ ਵਿਚ ਵੀ ਆ ਗਏ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੋਂ ਫੂਲਕਾ ਦੀ ਵਿਰੋਧਤਾ ਤੋਂ ਜਾਪਦਾ ਹੈ ਕਿ ਉਨ੍ਹਾਂ ਬਾਦਲਾਂ ਦੀ ਨੀਂਦ ਉਡਾ ਦਿਤੀ ਹੈ।
ਫੂਲਕਾ ਨੇ ਸਪੱਸ਼ਟ ਕੀਤਾ ਹੈ ਕਿ ਉਹ ਇਕੱਲੇ ਨਹੀਂ, ਉਨ੍ਹਾਂ ਨਾਲ ਸੇਵਾ ਮੁਕਤ ਜਸਟਿਸ ਕੁਲਦੀਪ ਸਿੰਘ ਵੀ ਨਾਲ ਹੈ। ਜਿਨ੍ਹਾਂ ਸ਼੍ਰੋਮਣੀ ਕਮੇਟੀ ਅਜ਼ਾਦ ਕਰਵਾਉਣ ਲਈ ਹਾਮੀਂ ਭਰੀ ਹੈ ਅਤੇ ਉਹ ਪਹਿਲਾਂ ਤੋਂ ਹੀ ਸਰਗਰਮ ਹਨ। ਫੂਲਕਾ ਨੇ ਇਹ ਵੀ ਵਿਉਂਤਬੰਦੀ ਨਾਲ ਵਿਢਿਆ ਗਿਆ ਸੰਘਰਸ਼ ਇਕ ਦਿਨ ਸਫ਼ਲ ਹੋਵੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਣ ਲਈ ਫੂਲਕਾ ਅਤੇ ਹੋਰ ਸਿੱਖ ਸੰਗਠਨਾਂ ਨੇ ਮੰਗ ਕੀਤੀ ਹੈ ਕਿ ਕੇਂਦਰ ਤੇ ਪੰਜਾਬ ਸਰਕਾਰ ਚੀਫ਼ ਜਸਟਿਸ ਗੁਰਦੁਆਰਾ ਇਲੈਕਸ਼ਨ ਤੁਰੰਤ ਤਾਇਨਾਤ ਕਰੇ। ਇਸ ਸਬੰਧੀ ਉਚ ਪੱਧਰ ਸਿੱਖ ਵਫ਼ਦ ਕੇਂਦਰ ਸਰਕਾਰ ਕੋਲ ਪਹੁੰਚ ਕਰ ਰਿਹਾ ਹੈ। ਫੂਲਕਾ ਦੀ ਮੰਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਸਿਆਸੀ ਪਾਰਟੀਆਂ ਦੇ ਚੁੰਗਲ ‘ਚ ਨਾ ਆਉਣ ਸਗੋਂ ਇਨ੍ਹਾਂ ਮਹਾਨ ਸੰਸਥਾਵਾਂ ਦੇ ਫ਼ੈਸਲੇ ਨਿਰਪੱਖਤਾ ਨਾਲ ਹੋਣ, ਇਸ ਲਈ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਤੁਰੰਤ ਕਰਾਉਣ ਦੀ ਮੰਗ ਵੱਧ ਰਹੀ ਹੈ।

Real Estate