ਮੋਦੀ ਨੂੰ ਫਿਰ ਤੋਂ ਪ੍ਰਧਾਨ ਮੰਤਰੀ ਬਣਾਉਣ ਲਈ ਬਾਦਲ ਕਾਹਲੇ

ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਅੱਜ ਮਾਘੀ ਮੇਲਾ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਸਿਆਸੀ ਕਾਨਫਰੰਸ ਕੀਤੀ ਗਈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜੋ ਲੋਕ ਕਮੇਟੀ ਤੋਂ ਬਾਦਲਾਂ ਦਾ ਕਬਜ਼ਾ ਹਟਾਉਣ ਦੀ ਗੱਲ ਕਰ ਰਹੇ ਹਨ, ਉਨ੍ਹਾਂ ਦੱਸਣਾ ਚਾਹੁੰਦਾ ਹਾਂ ਕਿ ਕਮੇਟੀ ‘ਤੇ ਬਾਦਲ ਪਰਿਵਾਰ ਦਾ ਕਬਜ਼ਾ ਨਹੀਂ ਹੈ, ਇਸ ਦਾ ਪ੍ਰਬੰਧ ਸਿੱਖ ਕੌਮ ਚਲਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦਾ ਪ੍ਰਚਾਰ ਕਰਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਸੇ ਵੀ ਧਿਰ ਦਾ ਨਾਮ ਲਏ ਬਿਨਾਂ ਕਿਹਾ ਕਿ ਪਹਿਲਾਂ ਧਰਨਾ ਲਗਾਕੇ ਕਰੋੜਾਂ ਰੁਪਏ ਇਕੱਠੇ ਕਰ ਲਈ, ਫਿਰ ਜਦੋਂ ਕਾਂਗਰਸ ਨੇ ਕਿਹਾ ਕਿ ਉਠ ਜਾਓ ਤਾਂ ਧਰਨਾ ਚੁੱਕ ਲਿਆ।
ਇਸ ਮੌਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ 1984 ਦੇ ਦੰਗਿਆਂ ਦਾ ਜਿ਼ਕਰ ਕਰਦਿਆਂ ਕਿਹਾ ਕਿ ਮੈਂ ਲੋਕਾਂ ਤੋਂ ਹੈਰਾਨ ਹਾਂ ਕਿ ਐਨੀ ਵੱਡੀ ਜ਼ਾਲਮ ਹੋਣ ਦੇ ਬਾਵਜੂਦ ਲੋਕ ਉਸ ਨੂੰ ਸਰਕਾਰ ਬਣਾਉਣ ਲਈ ਸਹਿਯੋਗ ਦੇ ਦਿੰਦੇ ਹਨ। ਬਾਦਲ ਨੇ ਅੱਗੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੋਰ ਕੰਮਾਂ ਤੋਂ ਇਲਾਵਾ ਦੋ ਵੱਡੇ ਇਤਿਹਾਸਕ ਫ਼ੈਸਲੇ ਲਏ ਹਨ, ਜਿਨ੍ਹਾਂ ‘ਚ ਕਰਤਾਰਪੁਰ ਸ਼ਹਿਰ ਦੇ ਦਰਸ਼ਨਾਂ ਲਈ ਲਾਂਘਾ ਖੋਲ੍ਹਣਾ ਅਤੇ 1984 ਦੇ ਦੰਗਿਆਂ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣਾ ਹੈ। ਬਾਦਲ ਨੇ ਕਿਹਾ ਕਿ ਪੰਜਾਬੀਆਂ ਦੇ ਸਾਹਮਣੇ ਹੁਣ ਵੱਡੀ ਚੁਨੌਤੀ ਇਹ ਹੈ ਕਿ ਹੁਣ ਆਉਣ ਵਾਲੀਆਂ ਲੋਕ ਸਭਾ ਚੋਣਾਂ ‘ਚ ਮੁੜ ਨਰਿੰਦਰ ਮੋਦੀ ਨੂੰ ਪ੍ਰਧਾਨ ਬਣਾਇਆ ਜਾਵੇ।

Real Estate