ਵਿਜੀਲੈਂਸ ਵਲੋਂ 4,000 ਦੀ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਚੰਡੀਗੜ•, 14 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਾਲ ਹਲਕਾ ਘੱਲ ਕਲਾਂ, ਜਿਲਾ ਮੋਗਾ ਵਿਖੇ ਤਾਇਨਾਤ ਪਟਵਾਰੀ ਸ਼ਿੰਦਰ ਸਿੰਘ ਨੂੰ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ

          ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਸਿੰਦਰ ਸਿੰਘ ਨੂੰ ਸ਼ਿਕਾਇਤਕਰਤਾ ਤੇਜਿੰਦਰਪਾਲ ਸਿੰਘ ਵਾਸੀ ਪਿੰਡ ਘੱਲ ਕਲਾਂ, ਜਿਲਾ ਮੋਗਾ ਦੀ ਸ਼ਿਕਾਇਤਤੇ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਉਸ ਦੀ ਜਮੀਨ ਦਾ ਵਿਰਾਸਤੀ ਇੰਤਕਾਲ ਦਰਜ ਕਰਨ ਬਦਲੇ 4,000 ਰੁਪਏ ਦੀ ਮੰਗ ਕੀਤੀ ਗਈ ਹੈ

          ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ ਬੁਲਾਰੇ ਨੇ ਦੱਸਿਆ ਕਿ  ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖਵੱਖ ਧਾਰਾਵਾਂ ਤਹਿਤ ਫਿਰੋਜਪੁਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ

Real Estate