ਕਰਤਾਰਪੁਰ ਸਾਹਿਬ ਦੀ ਜ਼ਮੀਨ ਅਤੇ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਉਸੇ ਹਾਲਤ ਵਿੱਚ ਸੰਭਾਲਿਆ ਜਾਵੇ,ਨੇੜੇ ਹੋਟਲ ਨਾ ਉਸਾਰੇ ਜਾਣ- ਸਿੱਧੂ

892

ਬਰਨਾਲੇ ਵਰਗੇ ਪੱਛੜੇ ਇਲਾਕੇ ਲਈ ਇੰਨੀ ਵੱਡੀ ਰਕਮ ਜਾਰੀ ਕਰਨ ਲਈ ਮੁੱਖ ਮੰਤਰੀ ਤੇ ਨਵਜੋਤ ਸਿੰਘ ਸਿੱਧੂ ਦਾ ਕੋਟਨ-ਕੋਟ ਧੰਨਵਾਦ: ਕੇਵਲ ਸਿੰਘ ਢਿੱਲੋਂ

15 ਜਨਵਰੀ- ਪਰਮਿੰਦਰ ਸਿੰਘ ਸਿੱਧੂ

ਬਰਨਾਲਾ ਹਲਕੇ ਦੀਆਂ ਸਮੱਸਿਆਵਾਂ ਨੂੰ ਧਿਆਨ ’ਚ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਇਸਦੇ ਸਮੁੱਚੇ ਵਿਕਾਸ ਲਈ 100 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕਰਨ ਦਾ ਫੈਸਲਾ ਕੀਤਾ ਗਿਆ ਹੈ ਅਤੇ ਆਉਣ ਵਾਲੇ ਕੁਝ ਹੀ ਦਿਨਾਂ ’ਚ ਵਿਕਾਸ ਕਾਰਜ ਸ਼ੁਰੂ ਵੀ ਕਰਵਾ ਦਿੱਤੇ ਜਾਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਅਤੇ ਸੈਰ ਸਪਾਟਾ ਤੇ ਸੱਭਿਆਚਾਰ ਮਾਮਲਿਆਂ ਬਾਰੇ ਮੰਤਰੀ ਸ। ਨਵਜੋਤ ਸਿੰਘ ਸਿੱਧੂ ਨੇ ਸਾਬਕਾ ਵਿਧਾਇਕ ਬਰਨਾਲਾ ਸ। ਕੇਵਲ ਸਿੰਘ ਢਿੱਲੋਂ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਇਸ ਮੌਕੇ ਸ। ਕੇਵਲ ਸਿੰਘ ਢਿੱਲੋਂ, ਉਨ੍ਹਾਂ ਦੇ ਸਪੁੱਤਰ ਕਰਨ ਢਿੱਲੋਂ ਤੇ ਵੱਡੀ ਗਿਣਤੀ ’ਚ ਹਾਜ਼ਰ ਇਲਾਕਾ ਨਿਵਾਸੀਆਂ ਨੇ ਗ੍ਰਾਂਟ ਮਨਜੂਰੀ ਕਰਨ ਲਈ ਧੰਨਵਾਦ ਵੀ ਕੀਤਾ।
ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਹਾਲਾਂਕਿ ਬਰਨਾਲਾ ਹਲਕੇ ’ਚ ਨੀਵੇਂ ਇਲਾਕਿਆਂ ’ਚ ਸੀਵਰੇਜ ਦੀ ਸਮੱਸਿਆ ਦੇ ਹੱਲ ਲਈ ਸ। ਕੇਵਲ ਸਿੰਘ ਢਿੱਲੋਂ ਵੱਲੋਂ 9 ਕਰੋੜ ਰੁਪਏ ਦੀ ਮੰਗ ਭੇਜੀ ਗਈ ਸੀ ਪਰ ਅੱਜ ਅਸੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ 100 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਪੈਸੇ ਇੱਕ ਮਹੀਨੇ ਦੇ ਅੰਦਰ ਅੰਦਰ ਇਹ ਪੈਸੇ ਸਬੰਧਤ ਵਿਭਾਗਾਂ ਕੋਲ ਪੁੱਜਦੇ ਕਰ ਦਿੱਤੇ ਜਾਣਗੇ ਤਾਂ ਜੋ ਲੋੜੀਂਦੇ ਕੰਮ ਜਲਦ ਤੋਂ ਜਲਦ ਨਬੇੜੇ ਜਾ ਸਕਣ। ਉਨ੍ਹਾਂ ਕਿਹਾ ਕਿ ਇਸ ਗ੍ਰਾਂਟ ’ਚ ਵਾਟਰ ਵਰਕਸ ਤੇ ਸੀਵਰੇਜ ਲਈ 78 ਕਰੋੜ ਰੁਪਏ, 11 ਕਰੋੜ ਰੁਪਏ ਸੜਕਾਂ ਲਈ, 5 ਕਰੋੜ ਰੁਪਏ ਫਾਇਨਾਂਸ ਕਮਿਸ਼ਨ ’ਚੋਂ ਅਤੇ 6 ਕਰੋੜ ਫੁਟਕਲ ਕੰਮਾਂ ਲਈ ਜਾਰੀ ਕੀਤੇ ਗਏ ਹਨ।

ਸਿੱਧੂ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਕੋਰੀਡੋਰ ਲਾਂਘੇ ਲਈ ਜ਼ਮੀਨ ਐਕੁਆਇਰ ਕਰਨ ਦੀ ਕਾਰਵਾਈ ਜਾਰੀ ਅਤੇ ਕੇਂਦਰ ਵੱਲੋਂ ਲੋੜੀਂਦੀਆਂ ਮਨਜੂਰੀਆਂ ਪ੍ਰਾਪਤ ਕਰਕੇ ਜਲਦ ਹੀ ਲਾਂਘੇ ਦੇ ਨਿਰਮਾਣ ਦਾ ਕੰਮ ਸ਼ੁਰੂ ਕਰਵਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸਦੇ ਨਾਲ ਹੀ ਉਹ ਭਾਰਤ ਤੇ ਪਾਕਿਸਤਾਨ ਸਰਕਾਰ ਨੂੰ ਪੱਤਰ ਲਿਖਣ ਜਾ ਰਹੇ ਹਨ ਕਿ ਕਰਤਾਰਪੁਰ ਸਾਹਿਬ ਗੁਰਦੁਆਰੇ ਦੇ ਇੱਕ ਕਿਲੋਮੀਟਰ ਦੇ ਘੇਰੇ ’ਚ ਕਿਸੇ ਵੀ ਤਰ੍ਹਾਂ ਦੇ ਹੋਟਲ ਜਾਂ ਕਿਸੇ ਹੋਰ ਵਿਕਾਸ ਦੀ ਮਨਜੂਰੀ ਨਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਕਰਤਾਰਪੁਰ ਸਾਹਿਬ ਦੇ ਸਥਾਨ ’ਤੇ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਅਖੀਰਲੇ ਲਗਭਗ 18 ਸਾਲ ਗੁਜ਼ਾਰੇ ਜਿੱਥੇ ਉਨ੍ਹਾਂ ਨੇ ਆਪਣੇ ਹੱਥੀਂ ਖੇਤੀ ਕਰਕੇ ਕਿਰਤ ਕਰਨ ਦਾ ਸੁਨੇਹਾ ਦਿੱਤਾ, ਇਸ ਲਈ ਜ਼ਰੂਰੀ ਹੈ ਕਿ ਉਸ ਜ਼ਮੀਨ ਅਤੇ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਉਸੇ ਹਾਲਤ ਵਿੱਚ ਸੰਭਾਲਿਆ ਜਾਵੇ।

ਇਸ ਮੌਕੇ ਬੋਲਦਿਆਂ ਸਾਬਕਾ ਵਿਧਾਇਕ ਸ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਬਰਨਾਲਾ ਵਰਗੇ ਪੱਛੜੇ ਇਲਾਕੇ ਦੀ ਸਾਰ ਸਿਰਫ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਬਣਨ ਤੋਂ ਬਾਅਦ ਹੀ ਲਈ ਜਾਂਦੀ ਰਹੀ ਹੈ ਅਤੇ ਇਸ ਵਾਰ ਵੀ ਸ। ਨਵਜੋਤ ਸਿੰਘ ਸਿੱਧੂ ਵੱਲੋਂ ਸ਼ਹਿਰੀ ਖੇਤਰਾਂ ਦੇ ਵਿਕਾਸ ਲਈ ਬਹੁਤ ਵੱਡੀ ਰਕਮ ਜਾਰੀ ਕੀਤੀ ਗਈ ਹੈ। ਉਨ੍ਹਾਂ ਇਸ ਮੌਕੇ ਮੁੱਖ ਮੰਤਰੀ ਅਤੇ ਸਥਾਨਕ ਸਰਕਾਰਾਂ ਮੰਤਰੀ ਪੰਜਾਬ ਦਾ 100 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕਰਨ ਲਈ ਧੰਨਵਾਦ ਵੀ ਕੀਤਾ।

ਢਿੱਲੋਂ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣਾ ਵੀ ਨਾਨਕ ਨਾਮ ਲੇਵਾ ਸੰਗਤ ਲਈ ਬਹੁਤ ਖੁਸ਼ੀ ਦੀ ਗੱਲ ਹੈ ਅਤੇ ਇਸ ਲਈ ਕੈਪਟਨ ਅਮਰਿੰਦਰ ਸਿੰਘ ਜੀ ਅਤੇ ਨਵਜੋਤ ਸਿੰਘ ਸਿੱਧੂ ਜੀ ਵਧਾਈ ਦੇ ਪਾਤਰ ਹਨ ਜਿਨ੍ਹਾਂ ਨੇ ਇਸ ਲਈ ਪਹਿਲਕਦਮੀਂ ਕੀਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦੇ ਯਤਨਾਂ ਸਦਕਾ ਹੀ ਭਾਰਤ-ਪਾਕਿਸਤਾਨ ਦੀ ਵੰਡ ਵੇਲੇ ਵਿਛੜੇ ਗੁਰਧਾਮਾਂ ਦੇ ਮੁੜ ਦਰਸ਼ਨ ਕਰਨ ਦੀ ਉਮੀਦ ਜਾਗੀ ਹੈ ਅਤੇ ਜਲਦ ਪੂਰੀ ਹੋਣ ਦੀ ਆਸ ਵੀ ਬੱਝ ਗਈ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਕਰਨੇਸ਼ ਸ਼ਰਮਾ, ਸੀ।ਈ।ਓ। ਪੀ।ਐਮ।ਆਈ।ਡੀ।ਸੀ। ਔਜੋਏ ਸ਼ਰਮਾ, ਓ।ਐਸ।ਡੀ। ਰੁਪਿੰਦਰ ਸੰਧੂ, ਅੰਤਰਾਸ਼ਟਰੀ ਸ਼ੂਟਰ ਸੁਮਿਤ, ਡਿਪਟੀ ਕਮਿਸ਼ਨਰ ਬਰਨਾਲਾ ਧਰਮ ਪਾਲ ਗੁਪਤਾ, ਐਸ।ਐਸ।ਪੀ। ਹਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪਰਵੀਨ ਕੁਮਾਰ, ਸੁਰਿੰਦਰ ਕੌਰ ਬਾਲੀਆਂ, ਜ਼ਿਲ੍ਹਾ ਕਾਂਗਰਸ ਪ੍ਰਧਾਨ ਰੂਪੀ ਕੌਰ, ਮੱਖਣ ਸ਼ਰਮਾ, ਡਿੰਪਲ ਉ¤ਪਲੀ, ਸੁਖਜੀਤ ਕੌਰ ਸੁੱਖੀ, ਕਾਰਜ ਸਾਧਕ ਅਫ਼ਸਰ ਬਰਨਾਲਾ ਪਰਵਿੰਦਰ ਸਿੰਘ ਭੱਟੀ ਤੋਂ ਇਲਾਵਾ ਵੱਡੀ ਗਿਣਤੀ ’ਚ ਪਤਵੰਤੇ ਸੱਜਣ ਹਾਜ਼ਰ ਸਨ।

Real Estate