ਪੱਤਰਕਾਰ ਛਤਰਪਤੀ ਕਤਲ ਕਾਂਡ ਮਾਮਲੇ ‘ਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਦੋ ਦਿਨ ਬਾਅਦ 17 ਜਨਵਰੀ ਨੂੰ ਸਜ਼ਾ ਸੁਣਾਈ ਜਾਵੇਗੀ। ਇਸੇ ਦੌਰਾਨ ਸਜ਼ਾ ਸੁਣਾਏ ਜਾਣ ਦੇ ਮਾਮਲੇ ‘ਚ ਹਰਿਆਣਾ ਸਰਕਾਰ ਵੱਲੋਂ ਡੇਰਾ ਮੁਖੀ ਨੂੰ ਵੀਡੀਓ ਕਾਨਫਰੰਸਿੰਗ ਰਾਹੀ ਪੇਸ਼ ਕਰਨ ਦੀ ਅਰਜ਼ੀ ਸੀ ਬੀ ਆਈ ਦੀ ਵਿਸ਼ੇਸ਼ ਅਦਾਲਤ ਨੇ ਮਨਜ਼ੂਰ ਕਰ ਲਈ ਹੈ, ਜਿਸ ‘ਤੇ ਫ਼ੈਸਲਾ 16 ਜਨਵਰੀ ਨੂੰ ਆਵੇਗਾ। ਹਰਿਆਣਾ ਦੀ ਮਨੋਹਰ ਲਾਲ ਖੱਟਰ ਦੀ ਅਗਵਾਈ ਵਾਲੀ ਸਰਕਾਰ ਨੇ ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਵਿੱਚ ਬਲਾਤਕਾਰ ਦੇ ਮਾਮਲੇ ਵਿੱਚ ਸਜ਼ਾਯਾਫ਼ਤਾ ਗੁਰਮੀਤ ਰਾਮ ਰਹੀਮ ਨੂੰ ਵੀਡੀਓ ਕਾਨਫਰੰਸਿੰਗ ਜ਼ਰੀਏ ਸਜ਼ਾ ਸੁਣਾਉਣ ਦੀ ਅਪੀਲ ਕੀਤੀ ਹੈ। ਰਾਮ ਰਹੀਮ ਨੂੰ ਬਲਾਤਕਾਰ ਮਾਮਲੇ ਵਿੱਚ ਦੋਸ਼ੀ ਕਰਾਰ ਦਿੰਦੇ ਸਮੇਂ ਹੋਈ ਹਿੰਸਾ ਤੋਂ ਸਬਕ ਲੈਂਦੇ ਹੋਏ ਸਰਕਾਰ ਨੇ ਅਦਾਲਤ ਤੋਂ ਮੰਗ ਕੀਤੀ ਹੈ ਕਿ ਡੇਰਾ ਮੁਖੀ ਨੂੰ ਸਜ਼ਾ ਸੁਣਾਉਣ ਲਈ ਵੀਡੀਓ ਕਾਨਫ਼ਰੰਸਿੰਗ ਵਾਲਾ ਤਰੀਕਾ ਅਪਣਾਇਆ ਜਾਵੇ।
Real Estate