ਪੰਜਾਬੀ ਸਾਹਿਤ ਸਭਾ ਵੱਲੋਂ ਪੁਸਤਕ ਲੋਕ ਅਰਪਣ ਸਮਾਗਮ 17 ਨੂੰ

ਬਠਿੰਡਾ/ 15 ਜਨਵਰੀ
ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਨੂੰ ਸਮਰਪਿਤ ਪੰਜਾਬੀ ਸਾਹਿਤ ਸਭਾ ਰਜਿ: ਬਠਿੰਡਾ ਵੱਲੋਂ 17 ਜਨਵਰੀ ਨੂੰ ਬਾਅਦ ਦੁਪਹਿਰ ਸਥਾਨਕ ਟੀਚਰਜ ਹੋਮ ਵਿਖੇ ਇੱਕ ਸਾਹਿਤਕ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਦੌਰਾਨ ਪੰਜਾਬੀ ਦੇ ਸੀਨੀਅਰ ਪੱਤਰਕਾਰ ਸ੍ਰੀ ਬਲਵਿੰਦਰ ਸਿੰਘ ਭੁੱਲਰ ਦਾ ਪਲੇਠਾ ਕਹਾਣੀ ਸੰਗ੍ਰਹਿ ‘ਜੇਹਾ ਬੀਜੈ ਸੋ ਲੁਣੈ’ ਲੋਕ ਅਰਪਣ ਕੀਤਾ ਜਾਵੇਗਾ।
ਇਹ ਜਾਣਕਾਰੀ ਦਿੰਦਿਆਂ ਸਭਾ ਦੇ ਜਨਰਲ ਸਕੱਤਰ ਸ੍ਰੀ ਸੁਰਿੰਦਰਪ੍ਰੀਤ ਘਣੀਆ ਨੇ ਦੱਸਿਆ ਕਿ ਇਸ ਸਮਾਗਮ ਦੀ ਪ੍ਰਧਾਨਗੀ ਪਸਿੱਧ ਕਹਾਣੀਕਾਰ ਹਰਜਿੰਦਰ ਸੂਰੇਵਾਲੀਆ (ਡਾ:) ਕਰਨਗੇ ਅਤੇ ਪ੍ਰਬੁੱਧ ਪਾਠਕ ਤੇ ਸਮਾਜ ਸੇਵਕ ਸ੍ਰੀ ਹਰਬੰਸ ਸਿੰਘ ਬਰਾੜ ਮੁੱਖ ਮਹਿਮਾਨ ਹੋਣਗੇ। ਉਹਨਾਂ ਦੱਸਿਆ ਕਿ ਪੁਸਤਕ ਬਾਰੇ ਚਰਚਿਤ ਕਹਾਣੀਕਾਰ ਗੁਰਮੀਤ ਕੜਿਆਲਵੀ, ਡਾ: ਰਵਿੰਦਰ ਸੰਧੂ ਅਤੇ ਭੋਲਾ ਸਿੰਘ ਸੰਘੇੜਾ ਆਪਣੇ ਵਿਚਾਰ ਪੇਸ਼ ਕਰਨਗੇ। ਸਭਾ ਦੇ ਪ੍ਰਚਾਰ ਸਕੱਤਰ ਸ੍ਰੀ ਅਮਨ ਦਾਤੇਵਾਲੀਆ ਨੇ ਦੱਸਿਆ ਕਿ ਇਸ ਉਪਰੰਤ ਸਭਾ ਦੇ ਕਾਰਜਕਾਰੀ ਮੈਂਰ ਸ੍ਰੀ ਅਮਰ ਸਿੰਘ ਸਿੱਧੂ ਦੁਆਰਾ ਨਿਰਮਿਤ ਅਤੇ ਨਿਰਦੇਸ਼ਿਤ ਟੈਲੀ ਫ਼ਿਲਮ ‘ਸਕੀਨਾ’ ਦਿਖਾਈ ਜਾਵੇਗੀ। ਸਭਾ ਦੇ ਮੁੱਖ ਸਰਪ੍ਰਸਤ ਸ੍ਰੀ ਗੁਰਦੇਵ ਖੋਖਰ ਅਤੇ ਪ੍ਰਧਾਨ ਸ੍ਰੀ ਜਸਪਾਲ ਮਾਨਖੇੜਾ ਨੇ ਸਮਾਗਮ ਵਿੱਚ ਸਿਰਕਤ ਕਰਨ ਲਈ ਖੁਲਾ ਸੱਦਾ ਦਿੱਤਾ ਹੈ।

Real Estate