ਸਕੂਲ ਸਮੇਂ ‘ਚ ਬੱਚਿਆਂ ਦੀ ਪੜ੍ਹਾਈ ਛੱਡ ਕੇ ਧਰਨੇ ‘ਚ ਹਿੱਸਾ ਲੈਣ ਵਾਲੇ ਪੰਜ ਅਧਿਆਪਕ ਆਗੂ ਮੁਅੱਤਲ

895

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਡਾਇਰੈਕਟਰ ਜਨਰਲ ਨੇ ਪੱਤਰ ਜਾਰੀ ਕਰਦਿਆਂ ਸਾਂਝਾ ਅਧਿਆਪਕ ਮੋਰਚਾ ਦੇ ਪੰਜ ਅਧਿਆਪਕ ਆਗੂਆਂ ਨੂੰ ਮੁਅੱਤਲ ਕਰ ਦਿੱਤਾ ਹੈ। ਜਿੰਨ੍ਹਾਂ ਵਿੱਚ ਹਰਦੀਪ ਟੋਡਰਪੁਰ, ਭਰਤ ਕੁਮਾਰ, ਹਰਵਿੰਦਰ ਰੱਖੜਾ, ਦੀਦਾਰ ਮੁੱਦਕੀ ਅਤੇ ਹਰਜੀਤ ਜੀਦਾ ਸ਼ਾਮਲ ਹਨ।ਇਨ੍ਹਾਂ ਅਧਿਆਪਕਾਂ ਨੂੰ ਸਾਂਝਾ ਅਧਿਆਪਕ ਮੋਰਚਾ ਦੇ ਧਰਨਿਆਂ ‘ਚ ਸ਼ਾਮਲ ਹੋਣ ‘ਤੇ ਮੁਅੱਤਲ ਕੀਤਾ ਗਿਆ ਹੈ। ਇਸ ਸੰਬੰਧੀ ਡੀ ਜੀ ਐੱਸ ਈ ਵਲੋਂ ਜਾਰੀ ਕੀਤੇ ਗਏ ਪੱਤਰ ‘ਚ ਦੱਸਿਆ ਗਿਆ ਹੈ ਕਿ ਇਨ੍ਹਾਂ ਅਧਿਆਪਕ ਆਗੂਆਂ ਨੇ ਸਕੂਲ ਸਮੇਂ ‘ਚ ਬੱਚਿਆਂ ਦੀ ਪੜ੍ਹਾਈ ਛੱਡ ਕੇ ਧਰਨੇ ‘ਚ ਹਿੱਸਾ ਲਿਆ। ਹਾਲਾਂਕਿ ਸਿੱਖਿਆ ਮੰਤਰੀ ਨੇ ਧਰਨਾ ਸਮਾਪਤ ਕਰਾਉਣ ਸਮੇਂ ਐਲਾਨ ਕੀਤਾ ਸੀ ਕਿ ਇਸ ਸਮੇਂ ਦੌਰਾਨ ਹੋਈਆਂ ਸਾਰੀਆਂ ਬਦਲੀਆਂ, ਮੁਅੱਤਲੀਆਂ, ਵਿਕਟੇਮਾਈਜੇਸ਼ਨਾਂ ਰੱਦ ਕੀਤੀਆਂ ਜਾਣਗੀਆਂ।

Real Estate