ਛੀਨਾ ਨੂੰ ਜਾਖੜ ਨੇ ਹੀ ਲਗਵਾਇਆ ਸੀ : ਵਿਧਾਇਕ ਜ਼ੀਰਾ

1082

ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।ਇਸ ਸਬੰਧੀ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਪੁਸ਼ਟੀ ਕੀਤੀ ਹੈ।ਇਸ ਤੋਂ ਬਾਅਦ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦਾ ਇੱਕ ਬਿਆਨ ਸਾਹਮਣੇ ਆਇਆ ਹੈ।ਇਸ ਬਿਆਨ ਵਿੱਚ ਜ਼ੀਰਾ ਨੇ ਫ਼ਿਰੋਜ਼ਪੁਰ ਰੇਂਜ ਦੇ ਆਈ ਜੀ ਐੱਮ ਐੱਸ ਛੀਨਾ ‘ਤੇ ਮੁੜ ਸਵਾਲ ਚੁੱਕੇ ਹਨ।ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਸਸਪੈਂਡ ਕੀਤੇ ਜਾਣ ਤੋਂ ਬਾਅਦ ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਹੈ ਕਿ ਛੀਨਾ ਨੂੰ ਸੁਨੀਲ ਜਾਖੜ ਨੇ ਹੀ ਲਗਵਾਇਆ ਸੀ। ਜ਼ੀਰਾ ਨੇ ਕਿਹਾ ਕਿ ਉਹ ਪਾਰਟੀ ਦੇ ਫੈਸਲੇ ਦਾ ਸਵਾਗਤ ਕਰਦੇ ਹਨ ਪਰ ਮੈਨੂੰ ਇਹ ਨਹੀਂ ਲੱਗਦਾ ਕਿ ਇਹ ਫੈਸਲਾ ਪਾਰਟੀ ਦਾ ਹੈ।ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਬਾਰੇ ਜੋ ਉਨ੍ਹਾਂ ਮਸਲੇ ਖੜ੍ਹੇ ਕੀਤੇ ਹਨ ਉਨ੍ਹਾਂ ‘ਤੇ ਅਜੇ ਵੀ ਉਹ ਕਾਇਮ ਹਨ ਅਤੇ ਉਸਦੀ ਆਵਾਜ਼ ਕੋਈ ਵੀ ਦਬਾਅ ਨਹੀਂ ਸਕਦਾ।

Real Estate