ਸਾਂਪਲਾ ਜਿਹੇ ਆਗੂ ਕਰਤਾਰਪੁਰ ਸਾਹਿਬ ਲਾਂਘੇ ਦੇ ਰਾਹ ’ਚ ਅੜਿੱਕੇ ਡਾਹ ਰਹੇ: ਕੈਪਟਨ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੀ ਪ੍ਰਕਿਰਿਆ ਨੂੰ ਗ਼ੈਰ-ਜ਼ਰੂਰੀ ਤਰੀਕੇ ਨਾਲ ਗੁੰਝਲਦਾਰ ਬਣਾ ਕੇ ਸਿੱਖ ਭਾਈਚਾਰੇ ਦੇ ਸੁਪਨਿਆਂ ਨੂੰ ਨਾਕਾਮ ਕਰਨ ਦੀ ਕੋਸ਼ਿਸ਼ ਕਰਨ ਵਾਸਤੇ ਕੇਂਦਰੀ ਮੰਤਰੀ ਅਤੇ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਵਿਜੇ ਸਾਂਪਲਾ ਦੀ ਤਿੱਖੀ ਆਲੋਚਨਾ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਿੱਖ ਸ਼ਰਧਾਲੂਆਂ ਨੂੰ ਸਵਿਧਾਵਾਂ ਮੁਹੱਈਆ ਕਰਾਉਣ ਲਈ ਢੰਗ ਤਰੀਕੇ ਲੱਭਣ ਦੀ ਥਾਂ ਕੇਂਦਰ ਸਰਕਾਰ ਖਾਸਕਰ ਸਾਂਪਲਾ ਵਰਗੇ ਜ਼ਿੰਮੇਵਾਰ ਚੁਣੇ ਹੋਏ ਨੁਮਾਇੰਦੇ ਲਗਾਤਾਰ ਇਤਿਹਾਸਕ ਗੁਰਦੁਆਰੇ ਦੇ ਦਰਸ਼ਨ ਕਰਨ ਦੇ ਸੁਪਨੇ ਨੂੰ ਹਕੀਕਤ ਵਿੱਚ ਲਿਆਉਣ ਦੇ ਰਾਹ ‘ਚ ਅੜਿੱਕੇ ਡਾਹ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਕਰਤਾਰਪੁਰ ਲਾਂਘੇ ਨੂੰ ਖੋਲ੍ਹਣ ਦਾ ਫੈਸਲਾ ਪੂਰਾ ਹੁੰਦਾ ਦਿਖ ਰਿਹਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘੇ ਨੂੰ ਪਾਰ ਕਰਨ ਦੇ ਲਈ ਗਰੀਬ ਅਤੇ ਅਨਪੜ੍ਹ ਸ਼ਰਧਾਲੂਆਂ ਵਾਸਤੇ ਪਾਸਪੋਰਟ ਨੂੰ ਖ਼ਤਮ ਕਰਨ ਦੀਆਂ ਸੰਭਾਵਨਾਵਾਂ ਨੂੰ ਰੱਦ ਕਰਨ ਅਤੇ ਵੀਜੇ ਨੂੰ ਜ਼ਰੂਰੀ ਬਣਾਉਣ ਦੇ ਵਿਜੇ ਸਾਂਪਲਾ ਦੇ ਬਿਆਨ ਨੇ ਇਕ ਵਾਰ ਫਿਰ ਸਿੱਧ ਕਰ ਦਿੱਤਾ ਹੈ ਕਿ ਨਾ ਹੀ ਸੱਤਾਧਾਰੀ ਭਾਰਤੀ ਜਨਤਾ ਪਾਰਟੀ ਅਤੇ ਨਾ ਹੀ ਉਨ੍ਹਾਂ ਦੇ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਰਧਾਲੂਆਂ ਦੇ ਲਈ ਗੁਰਦੁਆਰਾ ਸਾਹਿਬ ਦੇ ਦਰਸ਼ਨ ਬਿਨਾ ਕਿਸੇ ਅੜਚਣ ਤੋਂ ਯਕੀਨੀ ਬਣਾਉਣ ਦੀ ਸੁਵਿਧਾ ਦੇਣ ‘ਚ ਦਿਲਚਸਪੀ ਨਹੀਂ ਹੈ।

Real Estate