2019 ਲੋਕ ਸਭਾ ਇਕੱਲੇ ਹੀ ਲੜੇਗੀ ‘ਆਪ’

1036

ਲੋਕ ਸਭਾ ਚੋਣਾਂ 2019 ‘ਚ ਆਮ ਆਦਮੀ ਪਾਰਟੀ ਨੇ ਪੰਜਾਬ, ਦਿੱਲੀ ਅਤੇ ਹਰਿਆਣਾ ਦੀਆਂ ਸਾਰੀਆਂ ਲੋਕ ਸਭਾ ਸੀਟਾਂ ‘ਤੇ ਇਕੱਲੇ ਹੀ ਚੋਣ ਲੜਨ ਦਾ ਐਲਾਨ ਕਰਦਿੲਤਾ ਹੈ। ਦਿੱਲੀ ਇਕਾਈ ਦੇ ਆਗੂ ਗੋਪਾਲ ਰਾਏ ਨੇ ਸ਼ੁੱਕਰਵਾਰ ਨੂੰ ਆਧਿਕਾਰਤ ਤੌਰ ‘ਤੇ ਇਸ ਦਾ ਐਲਾਨ ਕੀਤਾ ਹੈ।
ਕਾਂਗਰਸ ਨਾਲ ਗਠਜੋੜ ਦੀਆਂ ਸਾਰੀਆਂ ਸੰਭਾਵਨਾਵਾਂ ਨੂੰ ਖਤਮ ਕਰਦਿਆਂ ‘ਆਪ’ ਨੇ ਦਿੱਲੀ, ਪੰਜਾਬ ਅਤੇ ਹਰਿਆਣਾ ‘ਚ ਇਕੱਲੇ ਚੋਣ ਲੜਨ ਦਾ ਐਲਾਨ ਕੀਤਾ ਹੈ। ਗੋਪਾਲ ਰਾਏ ਨੇ ਕਿਹਾ ਕਿ ਅਸੀਂ ਦਿੱਲੀ, ਪੰਜਾਬ ਅਤੇ ਹਰਿਆਣਾ ‘ਚ ਇਕੱਲੇ ਹੀ ਚੋਣ ਲੜਾਂਗੇ। ਗੋਪਾਲ ਰਾਏ ਨੇ ਕਿਹਾ ਕਿ ਗਠਜੋੜ ਨੂੰ ਲੈ ਕੇ ਕਾਂਗਰਸ ਆਗੂਆਂ ਦੇ ਵਿਰੋਧੀ ਬਿਆਨ ਅਤੇ ਪਾਰਟੀ ਅਹੁਦੇਦਾਰਾਂ ਨਾਲ ਸਲਾਹ ਤੋਂ ਬਾਅਦ ਪਾਰਟੀ ਨੇ ਇਹ ਫੈਸਲਾ ਲਿਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ‘ਚ 20 ਤਾਰੀਖ ਤੋਂ ਇਕ ਵੱਡੀ ਰੈਲੀ ਦਾ ਆਯੋਜਨ ਕੀਤਾ ਜਾਵੇਗਾ।

Real Estate