ਜ਼ੀਰਾ ਨੂੰ ਕੀਤਾ ਗਿਆ ਕੈਪਟਨ ਦੀ ਮੀਟਿੰਗ ਚੋਂ ਬਾਹਰ !

1488

ਚੰਡੀਗੜ੍ਹ ਪੰਜਾਬ ਭਵਨ ‘ਚ ਹੋ ਰਹੀ ਕਾਂਗਰਸ ਦੀ ਮੀਟਿੰਗ ਵਿੱਚ ਕੁਲਬੀਰ ਜ਼ੀਰਾ ਨੂੰ ਸ਼ਾਮਲ ਨਹੀਂ ਹੋਣ ਦਿੱਤਾ ਗਿਆ ਖ਼ਬਰਾਂ ਹਨ ਕਿ ਜ਼ੀਰਾ ਪੰਜਾਬ ਭਵਨ ਤਾਂ ਪਹੁੰਚੇ ਸਨ, ਪਰ ਉਨ੍ਹਾਂ ਨੂੰ ਕਿਹਾ ਗਿਆ ਕਿ ਜਦੋਂ ਤੱਕ ਕੋਈ ਫੈਸਲਾ ਨਹੀਂ ਆ ਜਾਂਦਾ ਉਦੋਂ ਤੱਕ ਉਨ੍ਹਾਂ ਨੂੰ ਮੀਟਿੰਗ ‘ਚ ਸ਼ਾਮਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।ਸ਼ੁੱਕਰਵਾਰ ਨੂੰ ਕੁਲਬੀਰ ਜ਼ੀਰਾ ਪੰਜਾਬ ਭਵਨ ਵਿੱਚ ਹੋਈ ਬੈਠਕ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕਾਂਗਰ ਪ੍ਰਧਾਨ ਸੁਨੀਲ ਜਾਖੜ ਤੇ ਆਸ਼ਾ ਕੁਮਾਰੀ ਨੂੰ ਮਿਲੇ ਸਨ। ਮੀਟਿੰਗ ਵਿੱਚ ਕਾਂਗਰਸ ਨੇ ਸਭ ਠੀਕ ਹੋਣ ਦਾ ਸੰਕੇਤ ਵੀ ਦਿੱਤਾ ਸੀ।
ਖਲਬਰਾ ਅਨੁਸਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੁਲਬੀਰ ਜ਼ੀਰਾ ਨੂੰ ਵਿਧਾਇਕਾਂ ਦੀ ਚੱਲ ਰਹੀ ਬੈਠਕ ਖਤਮ ਹੋਣ ਤੱਕ ਇੰਤਜ਼ਾਰ ਕਰਨ ਲਈ ਕਿਹਾ ਗਿਆ। ਮੁੱਖ ਮੰਤਰੀ ਨੇ ਜ਼ੀਰਾ ਨੂੰ ਕਿਹਾ ਕਿ ਬੈਠਕ ਖਤਮ ਹੋਣ ਤੋਂ ਬਾਅਦ ਉਨ੍ਹਾਂ ਦੀ ਗੁਜ਼ਾਰਸ਼ ‘ਤੇ ਫੈਸਲਾ ਕੀਤਾ ਜਾਵੇਗਾ।

Real Estate