ਖਹਿਰਾ ਨੂੰ ਵਿਧਾਨ ਸਭਾ ਦੇ ਸਪੀਕਰ ਦਾ ਨੋਟਿਸ

ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਨੂੰ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਨੇ ਨੋਟਿਸ ਭੇਜ ਤੇ 15 ਦਿਨਾਂ ਅੰਦਰ ਜਵਾਬ ਦੇਣ ਲਈ ਕਿਹਾ ਹੈ। ਇਹ ਕਾਰਵਾਈ ਆਮ ਆਦਮੀ ਪਾਰਟੀ ਦੀ ਸ਼ਿਕਾਇਤ ਮਗਰੋਂ ਕੀਤੀ ਗਈ ਹੈ।ਆਮ ਆਦਮੀ ਪਾਰਟੀ ਨੇ ਪਿਛਲੇ ਦਿਨੀਂ ਸਪੀਕਰ ਕੋਲ ਪਹੁੰਚ ਕਰਕੇ ਮੰਗ ਕੀਤੀ ਸੀ ਕਿ ਖਹਿਰਾ ਦੀ ਵਿਧਾਇਕੀ ਰੱਦ ਕੀਤੀ ਜਾਵੇ ਕਿਉਂਕਿ ਉਨ੍ਹਾਂ ਨੇ ‘ਆਪ’ ਤੋਂ ਵੱਖ ਹੋ ਕੇ ਨਵੀਂ ਪਾਰਟੀ ਬਣਾ ਲਈ ਹੈ। ਖਹਿਰਾ ਨੇ ਆਮ ਆਦਮੀ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਤਾਂ ਅਸਤੀਫਾ ਦੇ ਦਿੱਤਾ ਸੀ ਪਰ ਵਿਧਾਇਕੀ ਤੋਂ ਨਹੀਂ। ਆਪ ਨੇ ਸਪੀਕਰ ਨੂੰ ਦਿੱਤੇ ਪੱਤਰ ਵਿੱਚ ਕਿਹਾ ਸੀ ਕਿ ਖਹਿਰਾ ਖਿਲਾਫ ਦਲਬਦਲੂ ਕਾਨੂੰਨ ਤਹਿਤ ਕਾਰਵਾਈ ਕੀਤੀ ਜਾਵੇ ਕਿਉਂਕਿ ਉਨ੍ਹਾਂ ‘ਆਪ’ ਦੀ ਟਿਕਟ ‘ਤੇ ਚੋਣ ਜਿੱਤੀ ਸੀ ਪਰ ਹੁਣ ਪਾਰਟੀ ਛੱਡ ਗਏ ਹਨ।

Real Estate