1984 ਸਿੱਖ ਕਤਲੇਆਮ ਦੇ ਇੱਕ ਕੇਸ ਵਿੱਚ ਦੋਸ਼ੀ ਤੇ ਸਾਬਕਾ ਕਾਂਗਰਸ ਲੀਡਰ ਸੱਜਣ ਕੁਮਾਰ ਖ਼ਿਲਾਫ਼ 28 ਜਨਵਰੀ ਲਈ ਪੇਸ਼ਗੀ ਵਾਰੰਟ ਜਾਰੀ ਕੀਤਾ ਹੈ। ਜ਼ਿਲ੍ਹਾ ਜੱਜ ਨੇ ਜੇਲ੍ਹ ਪ੍ਰਸ਼ਾਸਨ ਵੱਲੋਂ ਮੰਗਲਵਾਰ ਨੂੰ ਸੱਜਣ ਕੁਮਾਰ ਨੂੰ ਪੇਸ਼ ਨਾ ਸਕਣ ਮਗਰੋਂ ਵਾਰੰਟ ਜਾਰੀ ਕੀਤੇ ਹਨ। ਸੱਜਣ ਕੁਮਾਰ ਦੰਗਿਆਂ ਨਾਲ ਸਬੰਧਤ ਇੱਕ ਹੋਰ ਮਾਮਲੇ ਵਿੱਚ ਸਜ਼ਾ ਮਿਲਣ ਤੋਂ ਬਾਅਦ ਤਿਹਾੜ ਜੇਲ੍ਹ ਵਿੱਚ ਬੰਦ ਹੈ ।ਸੁਲਤਾਨਪੁਰੀ ਵਿੱਚ ਸੁਰਜੀਤ ਸਿੰਘ ਦੇ ਕਤਲ ਕੇਸ ਤੇ ਦੰਗੇ ਕਰਨ ਦੇ ਦੋਸ਼ਾਂ ਤਹਿਤ ਸੱਜਣ ਕੁਮਾਰ, ਬ੍ਰਹਮਾਨੰਦ ਗੁਪਤਾ ਤੇ ਵੇਦ ਪ੍ਰਕਾਸ਼ ਸਮੇਤ ਤਿੰਨ ਜਣਿਆਂ ’ਤੇ ਮੁਕੱਦਮਾ ਚੱਲ ਰਿਹਾ ਹੈ।
Real Estate