ਯੂਪੀ ਦਾ MLA ਪੰਜਾਬ ਪੁਲਿਸ ਕੋਲ ਰਿਮਾਂਡ ਤੇ

1246

ਉੱਤਰ ਪ੍ਰਦੇਸ਼ ਤੋਂ ਬਾਹੂਬਲੀ ਵਿਧਾਇਕ ਮੁਖਤਾਰ ਅੰਸਾਰੀ ਜੋ ਕਿ ਇਸ ਸਮੇਂ ਯੂਪੀ ਦੀ ਜੇਲ ‘ਚ ਬੰਦ ਹੈ ਨੂੰ ਮੁਹਾਲੀ ਪੁਲਿਸ ਪ੍ਰੋਡਕਸ਼ਨ ਵਾਰੰਟ ਲੈ ਕੇ ਆਈ ਹੈ। ਮੁਹਾਲੀ ਦੇ ਬਿਲਡਰ ਤੋਂ 10 ਕਰੋੜ ਦੀ ਫਿਰੌਤੀ ਮੰਗਣ ਦੇ ਮਾਮਲੇ ‘ਚ ਪੁਲਿਸ ਨੇ ਮੁਖਤਾਰ ਅੰਸਾਰੀ ਨੂੰ ਮੁਹਾਲੀ ਦੀ ਅਦਾਲਤ ‘ਚ ਪੇਸ਼ ਕੀਤਾ, ਅਦਾਲਤ ਵੱਲੋਂ ਉਸ ਨੂੰ 2 ਦਿਨ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ। ਬਿਲਡਰ ਦਾ ਦੋਸ਼ ਹੈ ਕਿ ਉਸ ਨੂੰ 10 ਕਰੋੜ ਦੀ ਫਿਰੌਤੀ ਲਈ ਧਮਕੀ ਭਰਿਆ ਫ਼ੋਨ ਆਇਆ ਸੀ ਅਤੇ ਫ਼ੋਨ ਕਰਨ ਵਾਲੇ ਨੇ ਆਪਣਾ ਨਾਮ ਮੁਖਤਾਰ ਅੰਸਾਰੀ ਦੱਸਿਆ ਸੀ।

Real Estate