ਟਕਸਾਲੀ ਦਲ ਨੇ ਕੀਤੀ ਸਾਬਕਾ ਜਥੇਦਾਰ ਨੰਦਗੜ੍ਹ ਨਾਲ ਮੁਲਾਕਾਤ

1123

ਸ਼ੋ੍ਮਣੀ ਅਕਾਲੀ ਦਲ (ਟਕਸਾਲੀ) ਦੇ ਮੁਖੀ ਤੇ ਖਡੂਰ ਸਾਹਿਬ ਹਲਕੇ ਤੋਂ ਐੱਮਪੀ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਟਕਸਾਲੀ ਦਲ ਦੇ ਦੋ ਹੋਰ ਮੁਖ ਆਗੂਆਂ ਡਾ ਰਤਨ ਸਿੰਘ ਅਜਨਾਲ਼ਾ ਤੇ ਸੇਵਾ ਸਿੰਘ ਸੇਖਵਾਂ ਨੇ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜੱਥੇਦਾਰ ਬਲਵੰਤ ਸਿੰਘ ਨੰਦਗੜ੍ਹ ਨਾਲ ਮੁਲਾਕਾਤ ਕੀਤੀ ਹੈ। ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਹਲਕਿਆਂ ਵਿੱਚ ਇਸ ਮੁਲਾਕਾਤ ਨੂੰ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ ਹਾਲਾਂਕਿ ਇਸ ਮੁਲਾਕਾਤ ਦੇ ਜਿਆਦਾ ਵੇਰਵੇ ਸਾਹਮਣੇ ਨਹੀਂ ਆਏ ਹਨ।। ਕੱਲ੍ਹ ਲੁਧਿਆਣਾ ‘ਚ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਆਗੂ ਸ੍ਰੀ ਰਣਜੀਤ ਸਿੰਘ ਬ੍ਰਹਮਪੁਰਾ ਨੇ ਪੰਜਾਬ ਡੈਮੋਕ੍ਰੈਟਿਕ ਅਲਾਇੰਸ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਸੀ ।

Real Estate