ਬ੍ਰਹਮਪੁਰਾ ਦੀ ਸੁਖਬੀਰ ਨੂੰ ਖੁੱਲ੍ਹੀ ਚੁਣੌਤੀ “ਬਾਦਲ ਆਪਣੇ ਪਰਿਵਾਰ ਸਮੇਤ ਅਕਾਲ ਤਖ਼ਤ ਸਾਹਿਬ ’ਤੇ ਚੜ੍ਹਨ”

1285

ਸੁਖਬੀਰ ਬਾਦਲ ਨੇ ਲੰਘੇ ਦਿਨ ਇਕ ਮੀਟਿੰਗ ਵਿੱਚ ਕਿਹਾ ਸੀ ਕਿ ਬ੍ਰਹਮਪੁਰਾ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਨਾਲ ਮੀਟਿੰਗ ਮਗਰੋਂ ਅਕਾਲੀ ਦਲ ਨੂੰ ਛੱਡਿਆ ਤੇ ਨਵੀਂ ਪਾਰਟੀ ਬਣਾਈ। ਇਸ ਤੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਬਾਦਲਾਂ ਦੇ ਹਲਕੇ ’ਚ ਪੁੱਜ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਖੁੱਲ੍ਹੀ ਚੁਣੌਤੀ ਦਿੱਤੀ ਕਿ ਉਹ ਉਨ੍ਹਾਂ (ਬ੍ਰਹਮਪੁਰਾ) ਉੱਤੇ ਲਾਏ ਦੋਸ਼ਾਂ ਨੂੰ ਸਾਬਤ ਕਰੇ ਜਾਂ ਫਿਰ ਸਿਆਸਤ ਛੱਡੇ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਬ੍ਰਹਮਪੁਰਾ ਨੇ ਕਿਹਾ ਕਿ ਸੁਖਬੀਰ ਬਾਦਲ ਆਪਣੇ ਪਰਿਵਾਰ ਸਮੇਤ ਅਕਾਲ ਤਖ਼ਤ ਸਾਹਿਬ ’ਤੇ ਚੜ੍ਹਨ ਅਤੇ ਇੱਧਰ ਉਹ ਆਪਣੇ ਪਰਿਵਾਰ ਸਮੇਤ ਜਾਣਗੇ। ਸੱਚ ਝੂਠ ਦਾ ਆਪੇ ਨਿਤਾਰਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਅਸਲ ਵਿੱਚ ਸੁਖਬੀਰ ਬਾਦਲ ਖ਼ੁਦ ਅਮਰਿੰਦਰ ਨਾਲ ਰਲੇ ਹੋਏ ਹਨ।
ਬ੍ਰਹਮਪੁਰਾ ਤੋਂ ਇਲਾਵਾ ਸਾਬਕਾ ਐਮ।ਪੀ ਰਤਨ ਸਿੰਘ ਅਜਨਾਲਾ, ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਅਤੇ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਵੀ ਬਠਿੰਡਾ ਪੁੱਜੇ । ਇਨ੍ਹਾਂ ਸਾਰਿਆਂ ਨੇ ਤਖ਼ਤ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੀਟਿੰਗ ਕੀਤੀ। ਸਾਬਕਾ ਜਥੇਦਾਰ ਨੰਦਗੜ੍ਹ ਨੇ ਟਕਸਾਲੀ ਲੀਡਰਾਂ ਨੂੰ ਖੁੱਲ੍ਹੀ ਹਮਾਇਤ ਦੇਣ ਦਾ ਐਲਾਨ ਕੀਤਾ।ਟਕਸਾਲੀ ਲੀਡਰਾਂ ਨੇ ਐਲਾਨ ਕੀਤਾ ਕਿ ਉਹ ਖੁਦ ਲੋਕ ਸਭਾ ਚੋਣਾਂ ਨਹੀਂ ਲੜਨਗੇ, ਪਰ ਉਨ੍ਹਾਂ ਦੀ ਪਾਰਟੀ ਸ਼੍ਰੋਮਣੀ ਕਮੇਟੀ ਅਤੇ ਲੋਕ ਸਭਾ ਚੋਣਾਂ ਲੜੇਗੀ।
ਇਸ ਤੋਂ ਲਿਾਵਾ ਬ੍ਰਹਮਪੁਰਾ ਦੀ ਮੁਤਵਾਜ਼ੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨਾਲ ਗੁਪਤ ਮੀਟਿੰਗ ਦੀਆਂ ਖ਼ਬਰਾਂ ਵੀ ਹਨ। ਕਰੀਬ ਡੇਢ ਘੰਟਾ ਚੱਲੀ ਮੀਟਿੰਗ ਵਿਚ ਟਕਸਾਲੀ ਲੀਡਰ ਨੇ ਦਾਦੂਵਾਲ ਤੋਂ ਸਹਿਯੋਗ ਮੰਗਿਆ।

Real Estate