ਡਿਊਟੀ ਦੌਰਾਨ ਧਰਨਾ ਦੇਣ ਕਾਰਨ ਬਰਖ਼ਾਸਤ ਕੀਤੇ ਪੰਜ ਅਧਿਆਪਕ ਪੰਜਾਬ ਸਰਕਾਰ ਵੱਲੋਂ ਮੁੜ ਬਹਾਲ

926

ਪੰਜਾਬ ਸਰਕਾਰ ਨੇ ਬੱਚਿਆਂ ਦੀ ਪੜ੍ਹਾਈ ਦੌਰਾਨ ਧਰਨੇ ਵਿੲਚ ਸ਼ਾਮਲ ਹੋਣ ਵਾਲੇ ਬਰਖ਼ਾਸਤ ਕੀਤੇ ਪੰਜ ਅਧਿਆਪਕ ਆਗੂਆਂ ਨੂੰ ਬਹਾਲ ਕਰਨ ਦਾ ਫ਼ੈਸਲਾ ਲਿਆ। ਇਸ ਤੋਂ ਇਲਾਵਾ ਸੰਘਰਸ਼ ਦੌਰਾਨ ਕੀਤੀਆਂ ਗਈਆਂ ਸਾਰੀਆਂ ਬਦਲੀਆਂ ਵੀ ਰੱਦ ਕਰ ਦਿੱਤੀਆਂ ਗਈਆਂ ਹਨ। ਸਿੱਖਿਆ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਅਧਿਆਪਕਾਂ ਦੇ ਨੁਮਾਇੰਦਿਆਂ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਨਾਲ ਮੀਟਿੰਗ 8 ਫਰਵਰੀ ਨੂੰ ਹੋਣੀ ਤੈਅ ਹੋ ਗਈ ਹੈ। ਡਾਇਰੈਕਟਰ ਜਨਰਲ ਸਿੱਖਿਆ ਵੱਲੋਂ ਜਾਰੀ ਹੁਕਮਾਂ ’ਚ ਕਿਹਾ ਗਿਆ ਹੈ ਕਿ ਸਿੱਖਿਆ ਵਿਭਾਗ ਨੇ ਪਹਿਲੀ ਨਵੰਬਰ ਤੋਂ ਕੀਤੀਆਂ ਅਧਿਆਪਕਾਂ ਦੀਆਂ ਬਦਲੀਆਂ ਰੱਦ ਕਰ ਦਿੱਤੀਆਂ ਹਨ। ਹੁਕਮਾਂ ਅਨੁਸਾਰ ਹੁਣ ਸਾਰੇ ਅਧਿਆਪਕਾਂ ਨੂੰ ਉਨ੍ਹਾਂ ਦੇ ਪੁਰਾਣੇ ਸਟੇਸ਼ਨਾਂ ’ਤੇ ਹੀ ਲਗਾਇਆ ਜਾਵੇਗਾ।
ਅਧਿਆਪਕ ਯੂਨੀਅਨਾਂ ਵੱਲੋਂ ਸਿੱਖਿਆ ਮੰਤਰੀ ਓਪੀ ਸੋਨੀ ਤੋਂ ਬਦਲੀਆਂ ਰੱਦ ਕਰਨ ਦੀ ਮੰਗ ਕੀਤੀ ਗਈ ਸੀ ਜਿਸ ਨੂੰ ਮੰਨਦਿਆਂ ਸੋਨੀ ਨੇ ਬਦਲੀਆਂ ਰੱਦ ਕਰਨ ਦੇ ਹੁਕਮ ਦਿੱਤੇ।

Real Estate