ਬਹਿਬਲ ਕਲਾਂ ਗੋਲ਼ੀਕਾਂਡ : ਪੁਲਿਸ ਮੁਲਾਜ਼ਮਾਂ ਦੀ ਪਟੀਸ਼ਨ ਖਾਰਜ, ਹੁਣ ਸਿਟ ਕਰ ਸਕਦੀ ਹੈ ਪੁੱਛਗਿੱਛ

992

ਪੰਜਾਬ ਹਰਿਆਣਾ ਹਾਈ ਕੋਰਟ ਅਦਾਲਤ ਨੇ ਕੋਟਕਪੂਰਾ ਤੇ ਬਹਿਬਲ ਕਲਾਂ ਗੋਲ਼ੀਕਾਂਡ ਵਿੱਚ ਮੁਲਜ਼ਮ ਪੁਲਿਸ ਮੁਲਾਜ਼ਮਾਂ ਦੀ ਪਟੀਸ਼ਨ ਖਾਰਜ ਕਰਦਿਆਂ ਅਕਤੂਬਰ 2015 ਨੂੰ ਵਾਪਰੇ ਘਟਨਾਕ੍ਰਮ ਦੀ ਜਾਂਚ ਪੰਜਾਬ ਪੁਲਿਸ ਦੀ ਐਸਆਈਟੀ ਵੱਲੋਂ ਕੀਤੇ ਜਾਣ ਨੂੰ ਜਾਇਜ਼ ਠਹਿਰਾਇਆ ਤੇ ਗੋਲ਼ੀਕਾਂਡ ਦੇ ਮੁਲਜ਼ਮ ਪੁਲਿਸ ਮੁਲਾਜ਼ਮਾਂ ਤੋਂ ਐਸਆਈਟੀ ਵੱਲੋਂ ਪੁੱਛਗਿੱਛ ‘ਤੇ ਲੱਗੀ ਰੋਕ ਵੀ ਹਟਾ ਦਿੱਤੀ ਹੈ।
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਬੇਅਦਬੀ ਮਾਮਲਿਆਂ ਤੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਵੱਲੋਂ ਕੀਤੀ ਜਾਂਚ ਰਿਪੋਰਟ ਖ਼ਿਲਾਫ਼ ਪਾਈਆਂ ਪਟੀਸ਼ਨਾਂ ਰੱਦ ਕਰ ਦਿੱਤੀਆਂ ਹਨ। ਐਸਐਸਪੀ ਚਰਨਜੀਤ ਸ਼ਰਮਾ ਵੱਲੋਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਖਿਲਾਫ ਪਾਈਆਂ ਗਈਆਂ ਸਾਰੀਆਂ ਪਟੀਸ਼ਨਾਂ ਨੂੰ ਰੱਦ ਕਰਦੇ ਹੋਏ ਐਸਐਸਪੀ ਚਰਨਜੀਤ ਸ਼ਰਮਾ ਤੇ ਹੋਰ ਪੁਲਿਸ ਕਰਮੀਆਂ ਤੇ ਤਫ਼ਤੀਸ਼ ਦੀ ਲਾਈ ਸਟੇਅ ਨੂੰ ਵੀ ਹਟਾ ਦਿੱਤਾ ਹੈ। ਹੁਣ ਐਸਆਈਟੀ ਬੇਅਦਬੀ ਦੇ ਨਾਲ-ਨਾਲ ਗੋਲ਼ੀਕਾਂਡ ਦੇ ਮੁਲਜ਼ਮ ਪੁਲਿਸ ਮੁਲਾਜ਼ਮਾਂ ਤੋਂ ਵੀ ਪੁੱਛਗਿੱਛ ਕਰ ਸਕਦੀ ਹੈ।

Real Estate