ਮਅੱਤਲ ਜ਼ੀਰਾ ਨੂੰ ਕੀਤਾ ਗਿਆ ਬਹਾਲ

1120

ਕਾਂਗਰਸ ਪਾਰਟੀ ਤੋਂ ਮੁਅੱਤਲ ਕੀਤੇ ਗਏ ਐਮ ਐਲ ਏ ਕੁਲਬੀਰ ਸਿੰਘ ਜ਼ੀਰਾ ਨੂੰ ਬਹਾਲ ਕਰ ਦਿੱਤਾ ਗਿਆ ਹੈ । ਜ਼ੀਰਾ ਨੇ ਅੱਜ ਪਾਰਟੀ ਦੀ ਹੋਈ ਇੱਕ ਮੀਟਿੰਗ ਵਿਚ ਵੀ ਹਿੱਸਾ ਲਿਆ ਜਿਸ ਵਿਚ ਲੋਕ ਸਭਾ ਚੋਣਾਂ ਬਾਰੇ ਵਿਚਾਰ -ਚਰਚਾ ਕੀਤੀ ਗਈ ।ਬੀਤੀ 12 ਜਨਵਰੀ ਨੂੰ ਫ਼ਿਰੋਜ਼ਪੁਰ ਵਿੱਚ ਪੰਜਾਬ ਸਰਕਾਰ ਵੱਲੋਂ ਸਰਪੰਚਾਂ ਨੂੰ ਸਹੁੰ ਚੁੱਕਵਾਉਣ ਲਈ ਵੱਡੇ ਪੱਧਰ ‘ਤੇ ਕਰਵਾਏ ਸਮਾਗਮ ਦੌਰਾਨ ਜ਼ੀਰਾ ਤੋਂ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਮਨਪ੍ਰੀਤ ਬਾਦਲ ਦੀ ਮੌਜੂਦਗੀ ਵਿੱਚ ਹੀ ਸਮਾਗਮ ਦਾ ਬਾਈਕਾਟ ਕਰ ਕੇ ਉੱਥੋਂ ਚਲੇ ਗਏ ਸਨ।ਜ਼ੀਰਾ ਨੇ ਦੋਸ਼ ਲਾਇਆ ਸੀ ਕਿ ਸਰਕਾਰ ਤੇ ਪੁਲਿਸ ਨਸ਼ੇ ਖ਼ਤਮ ਕਰਨ ਵਿੱਚ ਸਫ਼ਲ ਨਹੀਂ ਹੋਈ। ਜ਼ੀਰਾ ਨੇ ਫ਼ਿਰੋਜ਼ਪੁਰ ਰੇਂਜ ਦੇ ਆਈਜੀ ਮੁਖਵਿੰਦਰ ਸਿੰਘ ਛੀਨਾ ‘ਤੇ ਗੰਭੀਰ ਇਲਜ਼ਾਮ ਵੀ ਲਾਏ ਸਨ, ਜਿਸ ਦੀ ਜਾਂਚ ਲਈ ਉਨ੍ਹਾਂ ਪੰਜਾਬ ਦੇ ਡੀਜੀਪੀ ਸੁਰੇਸ਼ ਅਰੋੜਾ ਨਾਲ ਵੀ ਮੁਲਾਕਾਤ ਕੀਤੀ ਸੀ।

Real Estate