ਫਿਰ ਤੋਂ ‘ਆਪ’ ਪ੍ਰਧਾਨ ਬਣ ਜਾਣਗੇ ਭਗਵੰਤ ਮਾਨ

ਪਿਛਲੇ ਸਾਲ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਸਾਬਕਾ ਮੰਤਰੀ ਬਿਕਰਮ ਮਜੀਠੀਆ ਤੋਂ ਮੁਆਫ਼ੀ ਮੰਗਣ ਕਰਕੇ ਭਗਵੰਤ ਮਾਨ ਨੇ ਪੰਜਾਬ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ ਪਰ ਹੁਣ ਪਾਰਟੀ ਨੇ ਭਗਵੰਤ ਮਾਨ ਨੂੰ ਫਿਰ ਤੋਂ ਪ੍ਰਧਾਨ ਬਣਾਉਣ ਦਾ ਫੈਸਲਾ ਕੀਤਾ ਹੈ।ਖ਼ਬਰਾਂ ਹਨ ਕਿ ਦਿੱਲੀ ਦੇ ਉਪ ਮੁੱਖ ਮੰਤਰੀ ਤੇ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਭਲਕੇ ਯਾਨੀ 30 ਜਨਵਰੀ ਨੂੰ ਚੰਡੀਗੜ੍ਹ ਵਿੱਚ ਭਗਵੰਤ ਮਾਨ ਨੂੰ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੀ ਕਮਾਨ ਸੌਂਪਣਗੇ। ‘ਆਪ’ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਇਸ ਦੀ ਪੁਸ਼ਟੀ ਕੀਤੀ ਹੈ। ਪਿਛਲੇ ਦਿਨੀਂ ਆਮ ਆਦਮੀ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਦੇ ਦੌਰਾਨ ਸਾਰੇ ਮੈਂਬਰਾਂ ਨੇ ਸਰਬਸੰਮਤੀ ਨਾਲ ਫ਼ੈਸਲਾ ਲੈਂਦਿਆਂ ਮਾਨ ਦਾ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ ਨਾ-ਮਨਜ਼ੂਰ ਕਰਦਿਆਂ ਕੇਂਦਰੀ ਕਮੇਟੀ ਨੂੰ ਇਸ ‘ਤੇ ਮੁੜ ਵਿਚਾਰ ਕਰਨ ਲਈ ਕਿਹਾ ਸੀ।

Real Estate