ਆਮ ਆਦਮੀ ਪਾਰਟੀ ਨੂੰ ਵਾਪਸ ਮਿਲਿਆ ਪੁਰਾਣਾ ਪ੍ਰਧਾਨ

ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਅੱਜ ਬੁੱਧਵਾਰ ਸੂਬਾ ਪਾਰਟੀ ਦੀ ਇਕਾਈ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲ ਲਿਆ। ਚੰਡੀਗੜ੍ਹ ਵਿਚ ਹੋਏ ਇਕ ਸਮਾਰੋਹ ਦੌਰਾਨ ਮਾਨ ਨੂੰ ਪੰਜਾਬ ਆਪ ਲੀਡਰਸ਼ਿਪ ਦੀ ਮੌਜੂਦਗੀ ਵਿਚਕਾਰ ਪ੍ਰਧਾਨ ਚੁਣਿਆ ਗਿਆ। ਦਿੱਲੀ ਦੇ ਉਪ ਮੁੱਖ ਮੰਤਰੀ ਤੇ ‘ਆਪ’ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਚੰਡੀਗੜ੍ਹ ਪਹੁੰਚ ਕੇ ਭਗਵੰਤ ਨੂੰ ਮੁੜ ਤੋਂ ਅਹੁਦਾ ਸੰਭਾਇਆ। ਭਗਵੰਤ ਨੇ ਕੇਜਰੀਵਾਲ ਦੀ ਮਜੀਠੀਆ ਤੋਂ ਮੁਆਫ਼ੀ ਮੰਗੇ ਜਾਣ ਤੋਂ ਬਾਅਦ ਅਸਤੀਫ਼ਾ ਦੇ ਦਿੱਤਾ ਸੀ ਪਰ ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ (ਪੀਏਸੀ) ਨੇ ਭਗਵੰਤ ਦਾ ਅਸਤੀਫ਼ਾ ਰੱਦ ਕਰਕੇ ਹਾਈਕਮਾਂਡ ਨੂੰ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਸੀ।ਅਹੁਦਾ ਸੰਭਾਲਣ ਸਮੇਂ ਭਗਵੰਤ ਨੇ ਕੇਜਰੀਵਾਲ ਵੱਲੋਂ ਮਜੀਠੀਆ ਤੋਂ ਮੰਗੀ ਮੁਆਫ਼ੀ ਬਾਰੇ ‘ਤੇ ਆਪਣੀ ਸਫ਼ਾਈ ਦਿੱਤੀ ।

Real Estate