ਭਗਵੰਤ ਮਾਨ ਸਿਰ ਅੱਜ ਸਜੇਗਾ ‘ਪ੍ਰਧਾਨਗੀ ਦਾ ਤਾਜ’

916

ਖ਼ਬਰਾਂ ਹਨ ਕਿ ‘ਆਪ’ ਦੀ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਅਤੇ ਬਸਪਾ ਨਾਲ ਸੰਧੀ ਕਰਨ ਦੀ ਗੱਲਬਾਤ ਜਾਰੀ ਹੈ, ਜਿਸ ਕਾਰਨ ਸੂਬੇ ਵਿਚ ਨਵਾਂ ਸਿਆਸੀ ਫਰੰਟ ਬਣਨ ਵਿਚ ਹਾਲੇ ਸਮਾਂ ਲੱਗ ਸਕਦਾ ਹੈ। ਪਰ ‘ਆਪ’ ਦੇ ਆਗੂਆਂ ਨੇ ਇਹ ਵੀ ਕਿਹਾ ਹੈ ਕਿ ਖਹਿਰਾ ਤੇ ਬੈਂਸ ਧੜਿਆਂ ਨਾਲ ਕੋਈ ਚੋਣ ਗੱਠਜੋੜ ਨਹੀਂ ਕੀਤਾ ਜਾਵੇਗਾ।
ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਪ੍ਰਧਾਨ ਵਜੋਂ ਮੁੜ ਪੰਜਾਬ ਦੀ ਕਮਾਨ ਸੌਂਪ ਦਿੱਤੀ ਹੈ। ‘ਆਪ’ ਦੀ ਪੰਜਾਬ ਇਕਾਈ ਦੀ ਕੋਰ ਕਮੇਟੀ ਦੀ ਲੰਘੇ ਦਿਨ ਹੋਈ ਮੀਟਿੰਗ ਵਿੱਚ ਸਰਬਸੰਮਤੀ ਨਾਲ ਭਗਵੰਤ ਦਾ ਅਸਤੀਫਾ ਨਾਮਨਜੂਰ ਕਰਦਿਆਂ ਉਨ੍ਹਾਂ ਨੂੰ ਪੰਜਾਬ ਦੀ ਕਮਾਨ ਮੁੜ ਸੌਂਪਣ ਦੀ ਹਾਈਕਮਾਂਡ ਨੂੰ ਸਿਫਾਰਸ਼ ਕੀਤੀ ਗਈ ਸੀ। ਭਗਵੰਤ ਦੀ ਪ੍ਰਧਾਨ ਵਜੋਂ ਤਾਜਪੋਸ਼ੀ ਅੱਜ 30 ਜਨਵਰੀ ਨੂੰ ਹੋਵੇਗੀ ਤੇ ਸਮਾਗਮ ਵਿੱਚ ਦਿੱਲੀ ਦੇ ਉਪ ਮੁੱਖ ਮੰਤਰੀ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਵੀ ਸ਼ਾਮਲ ਹੋਣਗੇ।
ਭਗਵੰਤ ਨੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਡਰੱਗ ਮਾਮਲੇ ਵਿੱਚ ਸੂਬੇ ਦੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਕੋਲੋਂ ਮੁਆਫੀ ਮੰਗੇ ਜਾਣ ਦੇ ਰੋਸ ਵਜੋਂ ਅਸਤੀਫ਼ਾ ਦੇ ਦਿੱਤਾ ਸੀ। ਉਸ ਵੇਲੇ ਵਿਧਾਇਕ ਅਮਨ ਅਰੋੜਾ ਨੇ ਵੀ ਰੋਸ ਵਜੋਂ ਸਹਿ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਸੀ।

Real Estate