ਮਜੀਠੀਆ ਦੀ ‘ਮੋਬਾਈਲਾਂ ਦੀ ਹੱਟੀ’

ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ(ਬਾਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਯੂਥ ਅਕਾਲੀ ਦਲ ਆਗੂਆਂ ਨੇ ਮੁੱਖ ਮੰਤਰੀ ਦੇ ਸ਼ਹਿਰ ਵਿਚ ਡੰਮੀ ਮੋਬਾਈਲ ਵੰਡ ਕੇ ਕਾਂਗਰਸ ਸਰਕਾਰ ਨੂੰ 50 ਲੱਖ ਮੋਬਾਈਲ ਦੇਣ ਦਾ ਚੋਣ ਵਾਅਦਾ ਚੇਤੇ ਕਰਵਾਇਆ।ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਮਜੀਠੀਆ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਮੁਫ਼ਤ ਸਮਾਰਟ ਫੋਨ ਦੇਣ ਦਾ ਵਾਅਦਾ ਕਰ ਕੇ ਸੂਬੇ ਦੇ ਨੌਜਵਾਨਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਹ ਚੋਣ ਵਾਅਦਾ ਪੂਰਾ ਕਰਨ ਵਾਸਤੇ 2650 ਕਰੋੜ ਰੁਪਏ ਲੋੜੀਂਦੇ ਹਨ। ਇਸ ਪ੍ਰਦਰਸ਼ਨ ਦੌਰਾਨ ਇੱਕ ਵਿਅਕਤੀ ਕੈਪਟਨ ਅਮਰਿੰਦਰ ਸਿੰਘ ਦਾ ਹਮਸ਼ਕਲ ਬਣ ਕੇ ਆਇਆ ਹੋਇਆ ਸੀ, ਜੋ ਨੌਜਵਾਨਾਂ ਦੀ ਖਿੱਚ ਦਾ ਕੇਂਦਰ ਬਣਿਆ ਰਿਹਾ।
ਮਜੀਠੀਆ ਨੇ ਦਾਅਵਾ ਕੀਤਾ ਕਿ ਅਕਾਲੀ-ਭਾਜਪਾ ਗੱਠਜੋੜ 13 ਸੀਟਾਂ ‘ਤੇ ਜਿੱਤ ਹਾਸਲ ਕਰੇਗਾ। ਚੋਣ ਵਾਅਦੇ ਪੂਰੇ ਨਾ ਕਰਨ ਵਾਲੀਆਂ ਪਾਰਟੀਆਂ ਦੀ ਮਾਨਤਾ ਰੱਦ ਕਰਨ ਬਾਰੇ ਸਵਾਲ ਦੇ ਜਵਾਬ ਵਿਚ ਮਜੀਠੀਆ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਪਹਿਲਾਂ ਹੀ ਆਖ ਚੁੱਕੇ ਹਨ ਕਿ ਜਿਹੜੀਆਂ ਪਾਰਟੀਆਂ ਵੋਟਰਾਂ ਨਾਲ ਝੂਠੇ ਵਾਅਦੇ ਕਰਦੀਆਂ ਹਨ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵੋਟਰਾਂ ਨਾਲ ਧੋਖਾ ਕਰਨ ਵਾਲੀ ਪਾਰਟੀ ਦੀ ਮਾਨਤਾ ਖ਼ਤਮ ਕਰਨ ਦੇ ਉਹ ਵੀ ਹੱਕ ਵਿਚ ਹਨ।

Real Estate