ਨਹੀ ਪਈ ਨਾਮਜਦ ਪੁਲਸੀਆਂ ਨੂੰ ਜਮਾਨਤ ਵਾਲੀ ਖੈਰ

ਸਿੱਟ ਵੱਲੋਂ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ‘ਚ ਗ੍ਰਿਫਤਾਰ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ ਮਗਰੋਂ ਡਰਦੇ ਤਿੰਨ ਹੋਰ ਪੁਲਿਸ ਅਧਿਕਾਰੀਆਂ ਵੱਲੋਂ ਵੀ ਆਪਣੀ ਗ੍ਰਿਫ਼ਤਾਰੀ ‘ਤੇ ਰੋਕ ਲਗਾਉਣ ਲਈ ਅਦਾਲਤ ‘ਚ ਅਰਜ਼ੀ ਦਾਖਲ ਕਰਵਾਈ ਗਈ ਸੀ। ਇਸ ਅਗਾਊਂ ਜ਼ਮਾਨਤ ਅਰਜ਼ੀ ‘ਤੇ ਅੱਜ ਸੁਣਵਾਈ ਕਰਦਿਆਂ ਸੈਸ਼ਨ ਕੋਰਟ ਨੇ ਪੁਲਿਸ ਅਧਿਕਾਰੀਆਂ ਦੀ ਜ਼ਮਾਨਤ ਅਰਜ਼ੀ ਨੂੰ ਖ਼ਾਰਜ ਕਰ ਦਿੱਤਾ ਹੈ।
ਬੀਤੇ ਕੱਲ੍ਹ ਤਿੰਨਾਂ ਦੀ ਅਰਜ਼ੀਆਂ ‘ਤੇ ਸੁਣਵਾਈ ਮੁਕੰਮਲ ਕਰ ਲਈ ਸੀ, ਪਰ ਫੈਸਲਾ ਰਾਖਵਾਂ ਰੱਖ ਲਿਆ ਸੀ। ਅੱਜ ਅਦਾਲਤ ਨੇ ਫੈਸਲਾ ਸੁਣਾਉਂਦਿਆਂ ਤਿੰਨਾਂ ਦੀ ਜ਼ਮਾਨਤ ਅਰਜ਼ੀਆਂ ਰੱਦ ਕਰ ਦਿੱਤੀਆਂ ਹਨ।ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਮਗਰੋਂ ਅਗਸਤ 2018 ਵਿੱਚ ਥਾਣਾ ਬਾਜਾਖਾਨਾ ਵਿੱਚ ਤਤਕਾਲੀ ਐਸਐਸਪੀ ਮੋਗਾ ਚਰਨਜੀਤ ਸ਼ਰਮਾ, ਐਸਪੀ ਬਿਕਰਮਜੀਤ ਸਿੰਘ, ਇੰਸਪੈਕਟਰ ਪ੍ਰਦੀਪ ਸਿੰਘ, ਸਬ ਇੰਸਪੈਕਟਰ ਅਮਰਜੀਤ ਸਿੰਘ ਸਮੇਤ ਚਾਰ ਹੋਰ ਪੁਲਿਸ ਮੁਲਾਜ਼ਮਾਂ ‘ਤੇ ਇਰਾਦਾ ਕਤਲ ਦਾ ਕੇਸ ਦਰਜ ਕੀਤਾ ਗਿਆ ਸੀ।

Real Estate