ਬੱਸ ਨੂੰ ਅੱਗ ਲਾਉਣ ਦੇ ਮਾਮਲੇ ‘ਚ ਡੇਰਾ ਪ੍ਰੇਮੀ ਪੰਜ-ਪੰਜ ਸਾਲ ਲਈ ਗਏ ਜੇਲ੍ਹ

1342

ਸੰਗਰੂਰ ਵਧੀਕ ਸੈਸ਼ਨ ਜੱਜ ਦੀ ਅਦਾਲਤ ਨੇ ਇਕ ਕੇਸ ਦਾ ਫ਼ੈਸਲਾ ਸੁਣਾਉਂਦਿਆਂ ਦੋ ਡੇਰਾ ਪ੍ਰੇਮੀਆਂ ਨੂੰ ਪੰਜ-ਪੰਜ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ, ਜਦੋਂਕਿ ਪੰਜ ਡੇਰਾ ਪ੍ਰੇਮੀਆਂ ਨੂੰ ਬਰੀ ਕਰ ਦਿੱਤਾ ਹੈ। ਡੇਰਾ ਸਿਰਸਾ ਮੁਖੀ ਨੂੰ ਸਜ਼ਾ ਸੁਣਾਏ ਜਾਣ ਤੋਂ ਰੋਹ ਵਿਚ ਆਏ ਡੇਰਾ ਪ੍ਰੇਮੀਆਂ ’ਤੇ ਬੱਸ ਨੂੰ ਅੱਗ ਲਾਉਣ ਸਣੇ ਹੋਰ ਦੋਸ਼ ਲੱਗੇ ਸਨ। ਕੇਸ ਦਾ ਫ਼ੈਸਲਾ ਸੁਣਾਉਂਦਿਆਂ ਅਦਾਲਤ ਨੇ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਅਤੇ ਨਰਿੰਦਰਪਾਲ ਸਿੰਘ ਨੂੰ ਪੰਜ-ਪੰਜ ਸਾਲ ਦੀ ਕੈਦ ਅਤੇ ਪੰਜ-ਪੰਜ ਹਜ਼ਾਰ ਰੁਪਏ ਜੁਰਮਾਨਾ ਕੀਤਾ ਹੈ, ਜਦੋਂਕਿ ਪੰਜ ਜਣਿਆਂ ਨੂੰ ਬਰੀ ਕਰ ਦਿੱਤਾ ਗਿਆ ਹੈ। 25 ਅਗਸਤ 2017 ਨੂੰ ਥਾਣਾ ਸਦਰ ਧੂਰੀ ਵਿਚ ਦਰਜ ਕੇਸ ਅਨੁਸਾਰ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਅਦਾਲਤ ਵੱਲੋਂ ਸਜ਼ਾ ਸੁਣਾਏ ਜਾਣ ਦੇ ਮੱਦੇਨਜ਼ਰ ਪੁਲੀਸ ਪਾਰਟੀ, ਪੈਰਾ ਮਿਲਟਰੀ ਫੋਰਸ, ਡਿਊਟੀ ਮੈਜਿਸਟ੍ਰੇਟ ਨਾਮ ਚਰਚਾ ਘਰ ਕਿਲ੍ਹਾ ਹਕੀਮਾਂ ਵਿਚ ਤਾਇਨਾਤ ਸੀ। ਇਸੇ ਦੌਰਾਨ ਕੁਝ ਨੌਜਵਾਨ ਮੋਟਰਸਾਈਕਲ ’ਤੇ ਆਏ ਅਤੇ ਉਥੇ ਖੜ੍ਹੀ ਮਿੰਨੀ ਬੱਸ ਨੂੰ ਅੱਗ ਲਾ ਦਿੱਤੀ। ਲੀਸ ਵੱਲੋਂ ਡੇਰਾ ਪ੍ਰੇਮੀ ਪ੍ਰਦੀਪ ਸਿੰਘ, ਨਰਿੰਦਰਪਾਲ ਸਿੰਘ, ਦੁਨੀ ਚੰਦ, ਰਾਜਿੰਦਰ ਕੁਮਾਰ, ਭਗਤ ਸਿੰਘ, ਅਮਨਦੀਪ ਸਿੰਘ ਤੇ ਲਵਪ੍ਰੀਤ ਸਿੰਘ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਥਾਣਾ ਸਦਰ ਧੂਰੀ ਵਿਚ ਕੇਸ ਦਰਜ ਕੀਤਾ ਗਿਆ ਸੀ।

Real Estate