ਲੋਕ ਸਭਾ ਚੋਣਾਂ ਨੇੜੇ ਫਿਰ ਨਿਕਲਿਆ EVM ਵਾਲਾ ਜਿੰਨ

1104

ਈਵੀਐਮ ਨਾਲ ਛੇੜਖਾਨੀ ਦੇ ਮੁੱਦੇ ’ਤੇ ਵੱਖ ਵੱਖ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਬੈਠਕ ਕਰਕੇ ਭਵਿੱਖ ਦੀ ਰਣਨੀਤੀ ਬਣਾਉਂਦਿਆਂ ਸੋਮਵਾਰ ਨੂੰ ਚੋਣ ਕਮਿਸ਼ਨ ਕੋਲ ਪਹੁੰਚ ਕਰਨ ਦਾ ਫ਼ੈਸਲਾ ਲਿਆ ਹੈ। ਆਉਂਦੀਆਂ ਲੋਕ ਸਭਾ ਚੋਣਾਂ ’ਚ ਈਵੀਐਮ ਦੀ ਵਰਤੋਂ ’ਤੇ ਆਪਣੀਆਂ ਚਿੰਤਾਵਾਂ ਦੇ ਨਿਪਟਾਰੇ ਲਈ ਉਹ ਚੋਣ ਕਮਿਸ਼ਨ ਦੇ ਅਧਿਕਾਰੀਆਂ ਨੂੰ ਮਿਲਣਗੇ। ਬੈਠਕ ਮਗਰੋਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਮੀਡੀਆ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਈਵੀਐਮ ਦਾ ਮੁੱਦਾ ਗੰਭੀਰਤਾ ਨਾਲ ਵਿਚਾਰਦਿਆਂ ਸੋਮਵਾਰ ਨੂੰ ਚੋਣ ਕਮਿਸ਼ਨ ਦੇ ਅਧਿਕਾਰੀਆਂ ਨਾਲ ਮੁਲਾਕਾਤ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ,‘‘ਸਾਰੀਆਂ ਪਾਰਟੀਆਂ ਨੇ ਤਿੰਨ ਮੁੱਦਿਆਂ ਨੌਕਰੀਆਂ, ਖੇਤੀਬਾੜੀ ਅਤੇ ਸੰਸਥਾਵਾਂ ’ਤੇ ਹਮਲਿਆਂ ’ਤੇ ਵਿਆਪਕ ਚਰਚਾ ਕੀਤੀ। ਇਨ੍ਹਾਂ ਸਮੱਸਿਆਵਾਂ ਦਾ ਹੱਲ ਲੱਭਣ ਲਈ ਅਸੀਂ ਮੁੜ ਬੈਠਕ ਕਰਾਂਗੇ।’’ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਚੋਣਾਂ ’ਚ ਉਕਤ ਤਿੰਨ ਮੁੱਦਿਆਂ ਤੋਂ ਇਲਾਵਾ ਰਾਫ਼ਾਲ ਸੌਦੇ ’ਚ ਪ੍ਰਧਾਨ ਮੰਤਰੀ ਵੱਲੋਂ ਕੀਤੇ ਗਏ ਭ੍ਰਿਸ਼ਟਾਚਾਰ ਦਾ ਮੁੱਦਾ ਵੀ ਉਠਾਇਆ ਜਾਵੇਗਾ।

Real Estate