ਲੋਕ ਸਭਾ 2019: ਟਿਕਟਾਂ ਲਈ ਕਾਂਗਰਸੀਆਂ ਦਾ ਦਾਅਵੇ ਤੇ ਦਾਅਵਾ

1167

ਲੋਕ ਸਭਾ ਚੋਣਾਂ ਨੇੜੇ ਆਉਂਦੀਆਂ ਦੇਖ ਸਿਆਸੀ ਪਾਰਟੀਆਂ ਦੇ ਆਗੂ ਵੱਖ ਵੱਖ ਲੋਕ ਸਭਾ ਹਲਕਿਆਂ ਤੋਂ ਟਿਕਟ ਲੈਣ ਲਈ ਪੱਬਾਂ ਭਾਰ ਹੋਏ ਪਏ ਹਨ। ਇਸੇ ਤਹਿਤ ਕਾਂਗਰਸ ਦੇ ਰਜਿੰਦਰ ਸਿਘ ਠੇਕੇਦਾਰ ਨੇ ਅੰਮ੍ਰਿਤਸਰ ਲੋਕ ਸਭਾ ਸੀਟ ਲਈ ਆਪਣੀ ਦਾਅਵੇਦਾਰੀ ਜਾਹਰ ਕੀਤੀ ਹੈ। ਉਨ੍ਹਾਂ ਚੰਡੀਗੜ ਕਾਂਗਰਸ ਭਵਨ ਵਿਖੇ ਸੰਦੀਪ ਸਿੰਘ ਸੰਧੂ ਨੂੰ ਅੰਮ੍ਰਿਤਸਰ ਲੋਕ ਸਭਾ ਲਈ ਟਿਕਟ ਲਈ ਆਪਣਾ ਦਾਅਵਾ ਪੇਸ਼ ਕੀਤਾ ਹੈ। ਹਰਜਿੰਦਰ ਸਿੰਘ ਸਾਬਕਾ ਵਿਧਾਇਕ ਅਤੇ ਪੰਜਾਬ ਜੰਗਲਾਤ ਡਵੈਲਪਮੈਂਟ ਕਾਰਪੋਰੇਸ਼ਨ ਦੇ ਸਾਬਕਾ ਚੇਅਰਮੈਨ ਰਹਿ ਚੁੱਕੇ ਹਨ। ਗੁਰਦੇਵ ਸਿੰਘ ਬਿੱਟੂ ਮੈਂਬਰ ਪੀ ਪੀ ਸੀ ਸੀ ਨੇ ਵੀ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੇ ਓ ਐੱਸ ਡੀ ਕੈਪਟਨ ਸੰਦੀਪ ਸੰਧੂ ਨੂੰ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਟਿਕਟ ਲਈ ਦਰਖਾਸਤ ਦੇ ਕੇ ਆਪਣੀ ਦਾਅਵੇਦਾਰੀ ਪੇਸ਼ ਕੀਤੀ ਹੈ।

Real Estate