ਹੁਣ ਟਕਸਾਲੀ ਬਣ ਗਿਆ ਭਾਰਤੀ ਫੌਜ ਦਾ ਸਾਬਕਾ ਮੁਖੀ

1174

ਸਾਬਕਾ ਫੌਜ ਮੁਖੀ ਜਨਰਲ ਜੇਜੇ ਸਿੰਘ ਅੱਜ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਿੱਚ ਸ਼ਾਮਿਲ ਹੋ ਗਏ ਹਨ।
ਅਕਾਲੀ ਦਲ ਬਾਦਲ ‘ਤੇ ਇਲਜ਼ਾਮ ਲਾਉਂਦਿਆਂ ਜੇ ਜੇ ਸਿੰਘ ਨੇ ਕਿਹਾ ਕਿ 2017 ਵਿਧਾਨ ਸਭਾ ਚੋਣਾਂ ‘ਚ ਅਕਾਲੀ ਦਲ ਬਾਦਲ ਨੇ ਉਨ੍ਹਾਂ ਨੂੰ ਪਟਿਆਲਾ ‘ਚ ਹਰਾਉਣ ਲਈ ਪੂਰੀ ਵਾਹ ਲਾਈ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਸਿਆਸਤ ‘ਚ ਆਉਣ ਦਾ ਮਕਸਦ ਕੁਝ ਹੋਰ ਸੀ ਪਰ ਅਕਾਲੀਦਲ ਬਾਦਲ ਆਪਣੇ ਹੀ ਰਾਹ ਤੁਰੀ ਹੋਈ ਹੈ ਤੇ ਜਿਸ ਕਰਕੇ ਉਨ੍ਹਾਂ ਨੇ ਅਕਾਲੀਦਲ ਬਾਦਲ ‘ਚੋਂ ਅਸਤੀਫਾ ਦੇ ਦਿੱਤਾ ਸੀ ਤੇ ਹੁਣ ਅਕਾਲੀ ਦਲ ਟਕਸਾਲੀ ‘ਚ ਸ਼ਾਮਲ ਹੋਏ ਹਨ।
ਜਨਰਲ ਜੇ।ਜੇ ਸਿੰਘ ਅਰੁਣਾਚਲ ਪ੍ਰਦੇਸ਼ ਦੇ ਰਾਜਪਾਲ ਦੇ ਤੌਰ ਤੇ ਵੀ ਸੇਵਾ ਨਿਭਾ ਚੁੱਕੇ ਹਨ ਅਤੇ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਸ਼ਾਮਿਲ ਹੋਏ ਸਨ ।ਪਿਛਲੇ ਦਿਨੀ ਜੇਜੇ ਸਿੰਘ ਨੇ ਡਾ ਧਰਮਵੀਰ ਗਾਂਧੀ ਨਾਲ ਵੀ ਸਾਂਝੀ ਪ੍ਰੈੱਸਕਾਨਫਰੰਸ ਕੀਤੀ ਸੀ।

Real Estate