ਸਾਬਕਾ ਅਕਾਲੀ ਮੰਤਰੀ ਸਰਵਣ ਸਿੰਘ ਫਿਲੌਰ ਨੇ ਅਕਾਲੀਆਂ ਨੂੰ ਫਿਰ ਲਿਆ ਲੰਮੇ-ਹੱਥੀ

ਸਾਬਕਾ ਅਕਾਲੀ ਮੰਤਰੀ ਤੇ ਮੌਜੂਦਾ ਕਾਂਗਰਸੀ ਸਰਵਣ ਸਿੰਘ ਫਿਲੌਰ ਨੇ ਦੱਸਿਆ ਹੈ ਕਿ ਅਕਾਲੀ ਦਲ ’ਚ ਹੁਣ ਵੱਡੇ ਬਾਦਲ ਦੀ ਨਹੀਂ ਚੱਲਦੀ। ਉਨ੍ਹਾਂ ਕਿਹਾ ਕਿ ਉਹ ਸਿਆਸੀ ਬਦਲਾਖੋਰੀ ਦਾ ਸ਼ਿਕਾਰ ਹੋਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਦਲ ਮਾੜੇ ਦੌਰ ਵਿੱਚੋਂ ਗੁਜ਼ਰ ਰਿਹਾ ਹੈ। ਇਨ੍ਹਾਂ ਚੋਣਾਂ ਵਿੱਚ ਉਸ ਨੂੰ ਇੱਕ ਵੀ ਸੀਟ ਨਹੀਂ ਮਿਲਣੀ।
ਉਨ੍ਹਾਂ ਕਿਹਾ ਕਿ ਕੇਸ ਵਿੱਚ ਸਟੇਅ ਮਿਲਣ ਤੋਂ ਬਾਅਦ ਹੀ ਜਲੰਧਰ ਤੇ ਹੁਸ਼ਿਆਰਪੁਰ ਲੋਕ ਸਭਾ ਹਲਕਿਆਂ ਤੋਂ ਕਾਂਗਰਸ ਦੀ ਟਿਕਟ ਲਈ ਦਾਅਵੇਦਾਰੀ ਪੇਸ਼ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਨੂੰ ਸੀਪੀਐਸ ਬਣਾਇਆ ਗਿਆ ਜਦਕਿ ਮਜੀਠੀਆ ਨੂੰ ਮੰਤਰੀ ਬਣਾ ਦਿੱਤਾ। ਉਨ੍ਹਾਂ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਬਾਰੇ ਗੱਲ ਕਰਦਿਆਂ ਕਿਹਾ ਕਿ ਈਡੀ ਦੇ ਅਫ਼ਸਰ ਨੇ ਖ਼ੁਦ ਅਦਾਲਤ ਵਿੱਚ ਮੰਨਿਆ ਸੀ ਕਿ ਉਹ ਦਬਾਅ ਹੇਠ ਕੰਮ ਕਰਦਾ ਹੈ। ਈਡੀ ਪੂਰੇ ਮੁਲਕ ਵਿੱਚ ਵਿਰੋਧੀਆਂ ਨੂੰ ਟਾਰਗੇਟ ਕਰ ਰਹੀ ਹੈ। ਈਡੀ ਵੱਲੋਂ ਪੇਸ਼ ਡਾਇਰੀ ਵਿੱਚ ਕੁੱਲ 300 ਨਾਂ ਸੀ ਪਰ ਸਿਰਫ ਉਨ੍ਹਾਂ ’ਤੇ ਹੀ ਕਾਰਵਾਈ ਕੀਤੀ ਗਈ। ਉਨ੍ਹਾਂ ਰੋਸ ਜਤਾਇਆ ਕਿ ਮਾਮਲੇ ਵਿੱਚ ਮਜੀਠੀਆ ਦਾ ਵੀ ਸਿੱਧਾ ਨਾਂ ਸਾਹਮਣੇ ਆਇਆ ਸੀ ਪਰ ਉਨ੍ਹਾਂ ’ਤੇ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ।

Real Estate