ਪੁਲਿਸ ਵੱਲੋਂ ਰਾਤ ਸਮੇਂ ਪਿੰਡ ਵਿੱਚ ਫ਼ਿਲਮਾਂ ਵਿਖਾ ਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਕੀਤਾ ਗਿਆ ਜਾਗਰੂਕ

962

ਸ੍ਰੀ ਮੁਕਤਸਰ ਸਾਹਿਬ- ਪੰਜਾਬ ਸਰਕਾਰ ਦੁਆਰਾ ਚਲਾਈ ਨਸ਼ਿਆਂ ਵਿਰੁੱਧ ਮੁਹਿੰਮ ਅਤੇ ਲੋਕਾਂ ਨੂੰ ਸੜਕ ਦੁਰਘਟਨਾ ਤੋਂ ਬਚਾਉਣ ਦੇ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਜਿਲਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਦੇ ਐੱਸ ਐੱਸ ਪੀ ਮਨਜੀਤ ਸਿੰਘ ਢੇਸੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲਾ ਪੁਲਿਸ ਵੱਲੋਂ ਨੌਜਵਾਨ ਪੀੜੀ ਜੋ ਨਸ਼ਿਆ ਦੇ ਦਲ-ਦਲ ਵਿੱਚ ਫਸ ਰਹੀ ਹੈ ਉਨਾਂ ਨੂੰ ਜਾਗਰੂਕ ਕਰਨ ਲਈ ਪਿੰਡ- ਪਿੰਡ ਮੁਹੱਲੇ-ਮੁਹੱਲੇ ਦਿਨ ਰਾਤ ਸੈਮੀਨਾਰ ਲਗਾਏ ਜਾ ਰਹੇ ਹਨ। ਇਸੇ ਤਹਿਤ ਮੁੱਖ ਅਫਸਰ ਥਾਣਾ ਕੋਟਭਾਈ ਇੰਸਪੈਕਟਰ ਦਲਜੀਤ ਸਿੰਘ ਅਤੇ ਨਸ਼ਾ ਵਿਰੋਧੀ ਚੇਤਨਾ ਯੂਨਿਟ ਦੇ ਇੰਚਾਰਜ ਏ ਐੱਸ ਆਈ ਗੁਰਾਂਦਿਤਾ ਸਿੰਘ, ਏਐੱਸਆਈ ਕਾਸਮ ਅਲੀ, ਹੌਲਦਾਰ ਨਾਇਬ ਸਿੰਘ ਨੂਰੀ ਅਤੇ ਹਰਪ੍ਰੀਤ ਸਿੰਘ ਵੱਲੋਂ ਪਿੰਡ ਕੋਟਭਾਈ ਦੇ ਗੁਰਦੁਆਰਾ ਸਾਹਿਬ ਵਿਖੇ ਸੈਮੀਨਰ ਲਗਾਇਆ ਗਿਆ, ਜਿੱਥੇ ਉਨਾਂ ਨੇ ਪਿੰਡ ਵਾਸੀਆਂ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾਂ ਬਾਰੇ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਪ੍ਰੋਜੈਕਟਰਾ ਰਾਹੀ ਫਿਲਮਾਂ ਵਖਾਈਆਂ ਗਈਆ ਨਾਲ ਹੀ ਕਿਹਾ ਕੇ ਜੇ ਕੋਈ ਨਸ਼ਾ ਛੱਡਣਾ ਚਾਹੁੰਦਾ ਹੈ ਤਾਂ ਸਾਨੂੰ ਬੇਝਿਜ਼ਕ ਹੋ ਕੇ ਮਿਲੇ ਅਸੀ ਉਸ ਦਾ ਬਿਲਕੁਲ ਮੁਫਤ ਵਿੱਚ ਇਲਾਜ ਕਰਵਾ ਕੇ ਤੇ ਨਸ਼ਾ ਛਡਵਾ ਕੇ ਦਿਆਂਗੇ ਅਤੇ ਜੇ ਕੋਈ ਨਸ਼ੇ ਵੇਚਦਾ ਹੈ ਤਾਂ ਸਾਨੂੰ ਦੱਸੋਂ ਉਸ ਖਿਲਾਫ ਕਾਨੂੰਨੀ ਕਰਵਾਈ ਕੀਤੀ ਜਾਵੇਗੀ, ਦੱਸਣ ਵਾਲੇ ਦਾ ਨਾ ਗੁਪਤ ਰੱਖਿਆ ਜਾਵੇਗਾ।ਟ੍ਰੈਫਿਕ ਨਿਯਮਾਂ ਬਾਰੇ ਏ ਐੱਸ ਆਈ ਗੁਰਾਂਦਿੱਤਾ ਸਿੰਘ ਨੇ ਕਿਹਾ ਕਿ ਸੜਕ ਦੁਰਘਟਨਾਵਾਂ ਤੋਂ ਬਚਣ ਲਈ ਸਾਨੂੰ ਸਾਰਿਆਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਜਰੂਰ ਕਰਨੀ ਚਾਹੀਦੀ ਹੈ। ਕਦੀ ਵੀ ਸਾਨੂੰ ਕਿਸੇ ਤਰਾਂ ਦਾ ਕੋਈ ਨਸ਼ਾ ਕਰਕੇ ਵਹੀਕਲ ਨਹੀਂ ਚਲਾਉਣਾ ਚਾਹੀਦਾ। ਇਸ ਮੌਕੇ ਤੇ ਪਿੰਡ ਦੇ ਸਰਪੰਚ ਬਾਬੂ ਸਿੰਘ ਨੇ ਪੁਲਿਸ ਟੀਮ ਦਾ ਧੰਨਵਾਦ ਕੀਤਾ ਤੇ ਉਨਾਂ ਨੇ ਪ੍ਰਣ ਕੀਤਾ ਕਿ ਅਸੀਂ ਪੁਲਿਸ ਦਾ ਹਮੇਸਾ ਸਾਥ ਦੇਵਾਂਗੇ ਜੇ ਕੋਈ ਪਿੰਡ ਵਿੱਚ ਨਸ਼ੇ ਵੇਚੇਗਾ ਤਾਂ ਅਸੀਂ ਤੁਰੰਤ ਪੁਲਿਸ ਨਾਲ ਤਾਲਮੇਲ ਕਰਾਂਗੇ।

Real Estate