ਬਹਿਬਲ ਕਲਾਂ ਕਾਂਡ ਦੇ ਸਾਰੇ ਦੋਸ਼ੀ ਇੱਕ ਇੱਕ ਕਰ ਕੇ ਜਾਣਗੇ ਅੰਦਰ

1078

ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਬਟਾਲਾ ਵਿਖੇ ਪੱਤਰਕਾਰਾਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਬਹਿਬਲ ਕਲਾਂ ਗੋਲੀ ਕਾਂਡ, ਕਿਸਾਨ ਖੁਦਕੁਸ਼ੀਆਂ ਸਮੇਤ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਜਾਖੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਸੂਬੇ ਵਿੱਚੋਂ ਆਪਣਾ ਅਧਾਰ ਗਵਾ ਚੁੱਕੀ ਹੈ। ਕਿਉਂ ਕਿ ਸੂਬੇ ਦੇ ਲੋਕਾਂ ਨੇ ਜੋ ਸੋਚ ਕੇ ਆਪ ਦੇ ਉਮੀਦਵਾਰਾਂ ਨੂੰ ਜਿਤਾਇਆ ਅਤੇ ਵਿਰੋਧੀ ਧਿਰ ਦੇ ਰੂਪ ਵਿੱਚ ਪਾਰਲੀਮੈਂਟ ਤੱਕ ਪਹੁੰਚਾਇਆ। ਆਮ ਆਦਮੀ ਪਾਰਟੀ ਲੋਕਾਂ ਦੀ ਉਸ ਸੋਚ ਤੇ ਖਰੀ ਨਹੀਂ ਉੱਤਰ ਸਕੀ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਤੇ ਬੋਲਦਿਆਂ ਜਾਖੜ ਨੇ ਕਿਹਾ ਕਿ ਇਸ ਮਾਮਲੇ ਸਬੰਧੀ ਕਾਂਗਰਸ ਸਰਕਾਰ ਸਹੀ ਦਿਸ਼ਾ ਵਿੱਚ ਜਾ ਰਹੀ ਹੈ ਅਤੇ ਹਾਈਕੋਰਟ ਵੱਲੋਂ ਸਟੇਅ ਖ਼ਤਮ ਕੀਤੇ ਜਾਣ ਦੇ ਬਾਦ ਹੀ ਸਾਬਕਾ ਐਸ।ਐਸ।ਪੀ ਚਰਨਜੀਤ ਸ਼ਰਮਾ ਦੀ ਗ੍ਰਿਫ਼ਤਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਕਤ ਗੋਲੀਕਾਂਡ ਮਾਮਲੇ ਸਬੰਧੀ ਇੱਕ ਇੱਕ ਕੜੀ ਜੋੜੀ ਜਾ ਰਹੀ ਹੈ, ਜਿਸ ਕਾਰਨ ਹੋਰ ਵੀ ਸਾਜ਼ਿਸ਼ ਕਰਤਾ ਸਾਹਮਣੇ ਆਉਣਗੇ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਬਹੁਤ ਜਲਦ ਸਾਰੇ ਦੋਸ਼ੀਆਂ ਨੂੰ ਸੀਖਾਂ ਅੰਦਰ ਪਹੁੰਚਾ ਦਿੱਤਾ ਜਾਵੇਗਾ।

Real Estate