ਸੂਬੇ ਦੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖਿਲਾਫ ਆਰ-ਪਾਰ ਦੀ ਲੜਾਈ ਲੜਨ ਦਾ ਐਲਾਨ ਕਰ ਦਿੱਤਾ ਹੈ ਜਿਸ ਤਹਿਤ ਪੰਜਾਬ ਵਿਧਾਨ ਸਭਾ ਦੇ ਸ਼ੁਰੂ ਹੋ ਰਹੇ ਬਜਟ ਸੈਸ਼ਨ ਦੇ ਪਹਿਲੇ ਦਿਨ 12 ਫ਼ਰਵਰੀ ਤੋਂ ਸਰਕਾਰ ਵਿਰੁੱਧ ਮੋਰਚਾ ਖੋਲ੍ਹਣ ਦਾ ਐਲਾਨ ਕਰਦਿਆਂ ਸਰਕਾਰ ਵੱਲੋਂ ਡੀਏ ਦੀ ਲੰਗੜੀ ਕਿਸ਼ਤ ਜਾਰੀ ਕੀਤੇ ਜਾਣ ਤੋਂ ਖ਼ਫ਼ਾ ਮੁਲਾਜ਼ਮਾ ਨੇ 13 ਫ਼ਰਵਰੀ ਤੋਂ ਦਫ਼ਤਰਾਂ ਨੂੰ ਤਾਲੇ ਲਾਉਣ ਦਾ ਫ਼ੈਸਲਾ ਲਿਆ ਹੈ। ਮੁਲਾਜ਼ਮਾ ਦੇ ਇਸ ਫ਼ੈਸਲੇ ਕਾਰਨ ਵਿਧਾਨ ਸਭਾ ਸੈਸ਼ਨ ਦੀ ਪ੍ਰਕਿਰਿਆ ਪ੍ਰਭਾਵਤ ਹੋਣ ਦੇ ਆਸਾਰ ਬਣ ਗਏ ਹਨ। ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯੂਨੀਅਨ ਦੀ ਮੀਟਿੰਗ ਸੂਬਾ ਪ੍ਰਧਾਨ ਮੇਘ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸਰਕਾਰ ਵੱਲੋਂ 6 ਫ਼ੀਸਦੀ ਮਹਿਗਾਈ ਭੱਤੇ ਦੀ ਲੰਗੜੀ ਕਿਸ਼ਤ ਜਾਰੀ ਕੀਤੇ ਜਾਣ ਬਾਰੇ ਚਰਚਾ ਕੀਤੀ ਗਈ।
ਮੀਟਿੰਗ ਵਿੱਚ ਹਾਜ਼ਰ ਮੁਲਾਜ਼ਮ ਆਗੂਆਂ ਨੇ ਸਰਕਾਰ ਦੇ ਰਵੱਈਏ ਵਿਰੁੱਧ ਸਿੱਧੀ ਕਾਰਵਾਈ ਕਰਨ ਦਾ ਫ਼ੈਸਲਾ ਲੈਂਦਿਆਂ 13 ਤੋਂ 17 ਫ਼ਰਵਰੀ ਤੱਕ ਸਰਕਾਰੀ ਦਫ਼ਤਰਾਂ ਨੂੰ ਤਾਲੇ ਲਗਾ ਕੇ ਕੰਮਕਾਜ ਠੱਪ ਕਰਨ ਦਾ ਫ਼ੈਸਲਾ ਲਿਆ।
ਸੂਬੇ ਦੇ ਮੁਲਾਜ਼ਮਾਂ 13 ਤੋਂ 17 ਫ਼ਰਵਰੀ ਤੱਕ ਸਰਕਾਰੀ ਦਫ਼ਤਰਾਂ ਨੂੰ ਤਾਲੇ ਲਗਾ ਕੇ ਜਾਣਗੇ ਹੜਤਾਲ ਤੇ
Real Estate