ਬਹੁ-ਕਰੋੜੀ ਨਸ਼ਾ ਤਸਕਰੀ ਮਾਮਲਾ : ਜਗਦੀਸ਼ ਭੋਲਾ ਦੋਸ਼ੀ ਕਰਾਰ

773

ਬਹੁ-ਕਰੋੜੀ ਨਸ਼ਾ ਤਸਕਰੀ ਮਾਮਲੇ ਵਿੱਚ ਮੁਹਾਲੀ ਦੀ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਨਸ਼ਾ ਤਸਕਰੀ ਦੇ ਕੇਸਾਂ ਦਾ ਨਿਬੇੜਾ ਕਰਦਿਆਂ ਮਾਮਲਿਆਂ ਦੇ ਮੁੱਖ ਮੁਲਜ਼ਮ ਤੇ ਸਾਬਕਾ ਖਿਡਾਰੀ ਤੇ ਪੰਜਾਬ ਪੁਲਿਸ ‘ਚ ਡੀਐਸਪੀ ਰਹਿ ਚੁੱਕੇ ਜਗਦੀਸ਼ ਭੋਲਾ ਨੂੰ ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਤਿੰਨ ਮਾਮਲਿਆਂ ਵਿੱਚ ਦੋਸ਼ੀ ਕਰਾਰ ਦੇ ਦਿੱਤਾ ਹੈ ਜਦਕਿ ਗੋਰਾਇਆ ਦੇ ਕਾਰੋਬਾਰੀ ਚੁੰਨੀ ਲਾਲ ਗਾਬਾ ਨੂੰ ਬਰੀ ਕਰ ਦਿੱਤਾ ਹੈ।
ਪਿਛਲੀ ਅਕਾਲੀ-ਭਾਜਪਾ ਸਰਕਾਰ ਦੌਰਾਨ ਵੱਡੇ ਪੱਧਰ ‘ਤੇ ਹੋਈ ਨਸ਼ਾ ਤਸਕਰੀ ਤੇ ਡਰੱਗ ਮਨੀ ਦੇ ਲੈਣ-ਦੇਣ ਬਾਰੇ ਈਡੀ ਨੇ ਜਾਂਚ ਕੀਤੀ ਸੀ ਤੇ ਪੰਜਾਬ ਵਿੱਚ ਵੱਖ-ਵੱਖ ਥਾਂ ‘ਤੇ ਛੇ ਮਾਮਲੇ ਦਰਜ ਕੀਤੇ ਸਨ, ਜਿਨ੍ਹਾਂ ਵਿੱਚ ਤਕਰੀਬਨ 70 ਜਣਿਆਂ ਨੂੰ ਮੁਲਜ਼ਮ ਬਣਾਇਆ ਗਿਆ ਸੀ। ਇਸ ਹਾਈ ਪ੍ਰੋਫਾਈਲ ਕੇਸ ‘ਚ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਦਾ ਨਾਂਅ ਵੀ ਲਿਆ ਗਿਆ ਸੀ।
ਸੀਬੀਆਈ ਅਦਾਲਤ ਨੇ ਮੁਲਜ਼ਮ ਬਿੱਟੂ ਔਲਖ, ਪਰਮਜੀਤ ਚਾਹਲ ਨੂੰ ਵੱਡੀ ਰਾਹਤ ਦਿੰਦਿਆਂ ਮਾਮਲਿਆਂ ਤੋਂ ਬਰੀ ਕੀਤਾ ਹੈ। ਇਸ ਤੋਂ ਇਲਾਵਾ ਅਨੂਪ ਸਿੰਘ ਕਾਹਲੋਂ ਨੂੰ ਵੀ ਦੋਸ਼ੀ ਐਲਾਨਿਆ ਗਿਆ ਹੈ।

Real Estate