ਲੁਧਿਆਣਾ ਗੈਂਗਰੇਪ ਮਾਮਲੇ ‘ਚ ਤੀਜੀ ਗ੍ਰਿਫਤਾਰੀ,ਅਦਾਲਤ ਨੇ ਦਿੱਤਾ 7 ਦਿਨ ਦਾ ਪੁਲਿਸ ਰਿਮਾਂਡ

885

ਲੁਧਿਆਣਾ ਗੈਂਗਰੇਪ ਮਾਮਲੇ ‘ਚ ਜਿਲ੍ਹੇ ਦੀ ਦਿਹਾਤੀ ਪੁਲਿਸ ਵਲੋਂ ਬੀਤੇ ਕੱਲ੍ਹ 2 ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਅੱਜ ਸਵੇਰੇ ਮਾਡਲ ਥਾਣਾ ਦਾਖਾ ਪੁਲਿਸ ਵਲੋਂ ਤੀਜੇ ਮੁਲਜ਼ਮ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ 3 ਦੋਸ਼ੀਆਂ ਸਾਦਕ ਅਲੀ, ਜਗਰੂਪ ਸਿੰਘ ਅਤੇ ਸੂਰਮੂ ਨੂੰ ਅੱਜ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਅਦਾਲਤ ‘ਚ ਪੇਸ਼ ਕੀਤਾ ਗਿਆ ਜਿੱਥੇ ਮਾਨਯੋਗ ਜੱਜ ਅੰਕਿਤ ਐਰੀ ਨੇ ਉਨ੍ਹਾਂ ਦਾ ਸੱਤ ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ ਹੈ । ਦੱਸਿਆ ਜਾ ਰਿਹਾ ਹੈ ਕਿ ਜਦੋਂ ਮੁਲਜਮਾਂ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ ਤਾਂ ਇੱਕ ਅਕਾਲੀ ਦਲ ਦੇ ਆਗੂ ਨੇ ਉਨ੍ਹਾਂ ਤੇ ਹਮਲਾ ਕੀਤਾ ਹੈ।।

Real Estate