ਕਰਤਾਰਪੁਰ ਲਾਂਘੇ ਲਈ ਜ਼ਮੀਨ ਦੇਣ ਤੇ ਕਿਸਾਨਾਂ ਨੂੰ ਕੋਈ ਇਤਰਾਜ਼ ਨਹੀਂ ਹਨ, ਸਰਕਾਰ ਤੋਂ ਸਹੀ ਕੀਮਤ ਦੀ ਮੰਗ

991

ਕਸਬਾ ਡੇਰਾ ਬਾਬਾ ਨਾਨਕ ਵਿੱਚ ਕਰਤਾਰਪੁਰ ਲਾਂਘੇ ਲਈ ਜ਼ਮੀਨ ਪ੍ਰਾਪਤ ਕਰਨ ਦੇ ਮਸਲੇ ਨੂੰ ਸੁਲਝਾਉਣ ਲਈ ਸਬੰਧਿਤ ਜ਼ਮੀਨ ਮਾਲਕ ਕਿਸਾਨਾਂ ਨਾਲ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੇ ਮੀਟਿੰਗ ਕੀਤੀ। ਉਨ੍ਹਾਂ ਜ਼ਮੀਨ ਮਾਲਕਾਂ ਦੇ ਇਤਰਾਜ਼ਾਂ ਨੂੰ ਵਿਸਥਾਰ ਨਾਲ ਸੁਣਿਆ ਅਤੇ ਉਨ੍ਹਾਂ ਨੂੰ ਇਸ ਕਾਰਜ ਲਈ ਅੱਗੇ ਆਉਣ ਦੀ ਅਪੀਲ ਕੀਤੀ।
ਕਿਸਾਨਾਂ ਨੇ ਕਰਤਾਰਪੁਰ ਲਾਂਘੇ ਲਈ ਜ਼ਮੀਨ ਵਾਜ਼ਬ ਭਾਅ ’ਤੇ ਦੇਣ ਦੀ ਸਹਿਮਤੀ ਪ੍ਰਗਟਾਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਮੀਨ ਮਾਲਕਾਂ ਦੇ ਇਤਰਾਜ਼ ’ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਮੀਨ ਮਾਲਕਾਂ ਨੂੰ ਜ਼ਮੀਨ ਦੀ ਵਾਜਬ ਕੀਮਤ ਦਿੱਤੀ ਜਾਵੇਗੀ, ਜਿਸ ਦੀ ਕਾਨੂੰਨੀ ਪ੍ਰਕਿਰਿਆ ਚੱਲ ਰਹੀ ਹੈ। ਜੇਕਰ ਕੋਈ ਭਾਅ ਤੋਂ ਸੰਤੁਸ਼ਟ ਨਹੀਂ ਹੋਵੇਗਾ ਤਾਂ ਮੁੜ ਇਤਰਾਜ਼ ਦੇ ਸਕਦਾ ਹੈ।
ਮੀਟਿੰਗ ਦੌਰਾਨ ਮੌਜੂਦ ਕਿਸਾਨਾਂ ਨੇ ਕਿਹਾ ਹੈ ਕਿ ਉਹ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਲਾਂਘਾ ਖੁੱਲ੍ਹਣ ’ਤੇ ਖੁਸ਼ ਹਨ ਅਤੇ ਜ਼ਮੀਨ ਦੇਣ ਵਿੱਚ ਕੋਈ ਇਤਰਾਜ਼ ਨਹੀਂ ਹਨ, ਪਰ ਵਾਜ਼ਬ ਭਾਅ ਜ਼ਰੂਰ ਚਾਹੁੰਦੇ ਹਨ।

Real Estate