ਲੁਧਿਆਣਾ ਗੈਂਗਰੇਪ ਮਾਮਲੇ ਦੇ ਸਾਰੇ ਮੁਲਜ਼ਮ ਗ੍ਰਿਫਤਾਰ

1140

ਲੁਧਿਆਣਾ ‘ਚ ਵਾਪਰੇ ਗੈਂਗਰੇਪ ਮਾਮਲੇ ‘ਚ ਪੁਲਿਸ ਵੱਲੋਂ ਬਾਕੀ ਦੇ 3 ਮੁਲਜ਼ਮਾਂ ਨੂੰ ਵੀ ਹਿਰਾਸਤ ‘ਚ ਲੈ ਲਿਆ ਗਿਆ ਹੈ। ਇਹ ਜਾਣਕਾਰੀ ਪੰਜਾਬ ਡੀਜੀਪੀ ਦਿਨਕਰ ਗੁਪਤਾ ਨੇ ਲੁਧਿਆਣਾ ‘ਚ ਪ੍ਰੈੱਸ ਕਾਨਫਰੰਸ ਕਰਦਿਆਂ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੇ ਸਾਰੇ ਮੁਲਜ਼ਮਾਂ ਨੂੰ ਹਿਰਾਸਤ ‘ਚ ਲੈ ਲਿਆ ਹੈ ਤੇ ਉਨ੍ਹਾਂ ਵੱਲੋਂ ਸਪੈਸ਼ਲ ਇਨਵੈਸਟਿਗੇਸ਼ਨ ਟੀਮ ਨੂੰ ਇਸ ਮਾਮਲੇ ‘ਤੇ ਲਾਇਆ ਗਿਆ ਹੈ ਜੋ ਇੰਨ੍ਹਾਂ ਮੁਲਜ਼ਮਾਂ ਤੋਂ ਪੁੱਛਗਿੱਛ ਕਰੇਗੀ। ਉਨ੍ਹਾਂ ਕਿਹਾ ਕਿ ਤਕਰੀਬਨ 60 ਦਿਨਾਂ ‘ਚ ਚਲਾਨ ਪੇਸ਼ ਕਰ ਕੇ ਪੀੜਤਾਂ ਨੂੰ ਇਨਸਾਫ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਬੀਤੇ ਦਿਨ ਵਿਧਾਨ ਸਭਾ ‘ਚ ਵੀ ਇਸ ਮੁੱਦੇ ਨੂੰ ਉਜਾਗਰ ਕਰਦਿਆਂ ਕਿਹਾ ਸੀ ਕਿ ਉਹ ਖੁਦ ਚੀਫ ਜਸਟਿਸ ਨੂੰ ਫਾਸਟ ਟਰੈਕ ਕੋਰਟ ਬਣਾਉਣ ਲਈ ਕਹਿਣਗੇ ਤਾਂ ਜੋ ਇਸ ਮਾਮਲੇ ‘ਚ ਜਲਦ ਇਨਸਾਫ ਮਿਲ ਸਕੇ।

Real Estate