ਅਕਾਲੀ ਦਲ (ਟਕਸਾਲੀ) ਨੇ ਬੀਰ ਦਵਿੰਦਰ ਸਿੰਘ ਨੂੰ ਬਣਾਇਆ ਸੀਨੀਅਰ ਮੀਤ ਪ੍ਰਧਾਨ

992

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਅਤੇ ਸਾਬਕਾ ਵਿਧਾਇਕ ਬੀਰ ਦਵਿੰਦਰ ਸਿੰਘ ਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰਾ ਨਿਯੁਕਤ ਕੀਤਾ ਹੈ।ਇਸ ਦਾ ਐਲਾਨ ਚੰਡੀਗੜ੍ ਪਾਰਟੀ ਮੁੱਖ ਦਫ਼ਤਰ ਤੋਂ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਪਾਰਟੀ ਦੇ ਸਕੱਤਰ ਜਨਰਲ ਜਥੇਦਾਰ ਸੇਵਾ ਸਿੰਘ ਸੇਖਵਾਂ ਨੇ ਕੀਤਾ। ਉਨ੍ਹਾਂ ਕਿਹਾ ਕਿ ਬੀਰ ਦਵਿੰਦਰ ਸਿੰਘ ਵੱਖ-ਵੱਖ ਟੈਲੀਵਿਜ਼ਨ ਪ੍ਰੋਗਰਾਮਾਂ ਵਿੱਚ ਹਿੱਸਾ ਲੈਣਗੇ ਤਾਂ ਜੋ ਪਾਰਟੀ ਦੇ ਵਿਚਾਰਾਂ ਨੂੰ ਬੜੇ ਹੀ ਚੰਗੇ ਢੰਗ ਨਾਲ ਪੰਜਾਬ ਦੀ ਜਨਤਾ ਦੇ ਸਨਮੁੱਖ ਰੱਖਿਆ ਜਾ ਸਕੇ।ਉਨ੍ਹਾਂ ਕਿਹਾ ਕਿ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਵਜੋਂ ਬੀਰ ਦਵਿੰਦਰ ਸਿੰਘ ਦੀ ਇਹ ਨਿਯੁਕਤੀ ਪਾਰਟੀ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਸਹਿਮਤੀ ਨਾਲ ਹੋਈ ਹੈ ਅਤੇ ਬੀਰ ਦਵਿੰਦਰ ਸਿੰਘ ਯਕੀਨੀ ਤੌਰ ਤੇ ਆਗਾਮੀ ਲੋਕ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਟੀਚਿਆਂ ਨੂੰ ਪੰਜਾਬ ਦੀ ਜਨਤਾ ਤੱਕ ਪਹੁਚਾਉਣ ਲਈ ਹਰ ਸੰਭਵ ਮਿਹਨਤ ਅਤੇ ਯਤਨ ਕਰਨਗੇ।
ਬੀਰ ਦਵਿੰਦਰ ਸਿੰਘ 1967 ਵਿੱਚ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਮੁੱਖੀ ਵਜੋਂ ਰਾਜਨੀਤੀ ਵਿੱਚ ਸ਼ਾਮਿਲ ਹੋਏ ਸਨ। ਉਹ 1980 ਵਿੱਚ ਸਰਹਿੰਦ ਅਤੇ 2002 ਵਿੱਚ ਖਰੜ ਤੋਂ ਵਿਧਾਇਕ ਚੁਣੇ ਸਨ ਅਤੇ ਪੰਜਾਬ ਸਭਾ ਦੇ ਡਿਪਟੀ ਸਪੀਕਰ ਵਜੋਂ ਵੀ ਕੰਮ ਕਰ ਚੁੱਕੇ ਹਨ।

Real Estate