ਅਮਰੀਕਾ ਦੀ ਪਾਕਿਸਤਾਨ ਨੂੰ ਸ਼ਬਦੀ ਚੇਤਾਵਨੀ ਕੰਮ ਕਰੇਗੀ ?

3659

ਜੰਮੂ-ਕਸ਼ਮੀਰ ਦੇ ਪੁਲਵਾਮਾ ‘ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਅਮਰੀਕਾ ਨੇ ਪਾਕਿਸਤਾਨ ਦੀ ਇਮਰਾਨ ਖ਼ਾਨ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਉਹ ਸਾਰੇ ਅੱਤਵਾਦੀ ਸੰਗਠਨਾਂ ਨੂੰ ਫ਼ੌਰੀ ਤੌਰ ‘ਚ ਸੁਰੱਖਿਆ ਅਤੇ ਸਮਰਥਨ ਦੇਣਾ ਤੁਰੰਤ ਬੰਦ ਕਰੇ। ਅਮਰੀਕਾ ਨੇ ਜੰਮੂ-ਕਸ਼ਮੀਰ ਦੇ ਪੁਲਵਾਮਾ ‘ਚ ਹੋਏ ਅੱਤਵਾਦੀ ਹਮਲੇ ‘ਚ ਭਾਰਤ ਦੇ ਨਾਲ ਖੜ੍ਹੇ ਹੁੰਦੇ ਹੋਏ ਪਾਕਿਸਤਾਨ ਦੇ ਖ਼ਿਲਾਫ਼ ਸਖ਼ਤ ਰਵੱਈਆ ਵਰਤਿਆ ਹੈ। ਵ੍ਹਾਈਟ ਹਾਊਸ ਦੀ ਪ੍ਰੈੱਸ ਸਕੱਤਰ ਸਾਰਾ ਸੈਂਡਰਸ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਪਾਕਿਸਤਾਨ ਆਤੰਕਵਾਦੀ ਗਤੀਵਿਧੀਆਂ ਅਤੇ ਦਹਿਸ਼ਤਗਰਦੀ ਸੰਗਠਨਾਂ ਦੀ ਮਦਦ ਕਰਨਾ ਤੁਰੰਤ ਬੰਦ ਕਰੇ। ਇਸ ਦੇ ਨਾਲ ਹੀ ਸੈਂਡਰਸ ਨੇ ਕਿਹਾ ਕਿ ਇਸ ਹਮਲੇ ਦੇ ਬਾਅਦ ਭਾਰਤ ਅਤੇ ਅਮਰੀਕਾ ਵਿਚਾਲੇ ਅੱਤਵਾਦ ਦੇ ਖ਼ਿਲਾਫ਼ ਮੁਹਿੰਮ ਅਤੇ ਸਹਿਯੋਗ ਨੂੰ ਮਜ਼ਬੂਤ ਕਰਨ ਦਾ ਸੰਕਲਪ ਹੋਰ ਦ੍ਰਿੜ੍ਹ ਹੋ ਗਿਆ ਹੈ।

Real Estate