ਅਕਾਲੀਆਂ ਵੱਲੋਂ ਸਿੱਧੂ ਦਾ ਵਿਰੋਧ ਸੁ਼ਰੂ

947

ਜੰਮੂ-ਕਸ਼ਮੀਰ ਦੇ ਪੁਲਵਾਮਾ ‘ਚ ਸੀਆਰਪੀਐਫ ਦੇ ਕਾਫ਼ਲੇ ‘ਤੇ ਹੋਏ ਆਤਮਘਾਤੀ ਹਮਲੇ ‘ਚ ਸ਼ਹੀਦ ਹੋਏ 42 ਜਵਾਨਾਂ ਦੇ ਰੋਸ ਵਜੋਂ ਪੂਰੇ ਦੇਸ਼ ‘ਚ ਲਗਾਤਾਰ ਪਾਕਿਸਤਾਨ ਦੇ ਪੁਤਲੇ ਫੂਕੇ ਜਾ ਰਹੇ ਹਨ ਅਤੇ ਪਾਕਿਸਤਾਨ ਦੇ ਖ਼ਿਲਾਫ਼ ਪੂਰੇ ਹਿੰਦੁਸਤਾਨ ‘ਚ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਓਥੇ ਹੀ ਪਟਿਆਲਾ ਵਿਖੇ ਯੂਥ ਅਕਾਲੀ ਦਲ ਮਾਲਵਾ ਯੋਨ 2 ਦੇ ਪ੍ਰਧਾਨ ਸਤਵੀਰ ਸਿੰਘ ਖੱਟੜਾ ਦੀ ਅਗਵਾਈ ‘ਚ ਨਵਜੋਤ ਸਿੰਘ ਸਿੱਧੂ ਅਤੇ ਪਾਕਿਸਤਾਨੀ ਫ਼ੌਜ ਦੇ ਮੁਖੀ ਦੇ ਫੂਕੇ ਗਏ ਪੁਤਲੇ।
ਦੂਜੇ ਪਾਸੇ ਸਿੱਧੂ ਲੁਧਿਆਣਾ ‘ਚ ਕਿਸੇ ਸਮਾਗਮ ਦਾ ਹਿੱਸਾ ਬਣਨ ਪੁੱਜੇ ਸਨ, ਪਰ ਇੱਥੇ ਉਨ੍ਹਾਂ ਨੂੰ ਭਾਰਤੀ ਜਨਤਾ ਪਾਰਟੀ ਦੇ ਕਾਰਕੁੰਨਾਂ ਵੱਲੋਂ ਸਖ਼ਤ ਵਿਰੋਧ ਝੱਲਣਾ ਪਿਆ। ਭਾਜਪਾ ਵਰਕਰਾਂ ਨੇ ਸਿੱਧੂ ਦੇ ਸ਼ਹਿਰ ਵਿੱਚ ਪਹੁੰਚਣ ਤੋਂ ਪਹਿਲਾਂ ਸਮਾਗਮ ਦੇ ਪੋਸਟਰਾਂ ‘ਤੇ ਕਾਲਖ਼ ਵੀ ਮਲੀ ਤੇ ਆਪਣਾ ਰੋਸ ਪ੍ਰਗਟ ਕੀਤਾ।ਜਦ ਸਿੱਧੂ ਸਮਾਗਮ ਵਾਲੀ ਥਾਂ ‘ਤੇ ਪਹੁੰਚਣ ਵਾਲੇ ਸਨ ਤਾਂ ਭਾਜਪਾ ਯੁਵਾ ਮੋਰਚਾ ਦੇ ਕਾਰਕੁੰਨ ਪਹਿਲਾਂ ਹੀ ਹੱਥਾਂ ‘ਚ ਕਾਲੀਆਂ ਝੰਡੀਆਂ ਚੁੱਕ ਕੇ ਵਿਰੋਧ ਕਰਨ ਪਹੁੰਚ ਗਏ। ਇਸ ਹਲਚਲ ਨੂੰ ਦੇਖਦਿਆਂ ਪੁਲਿਸ ਹਰਕਤ ‘ਚ ਆਈ ਤੇ ਭਾਜਪਾ ਕਾਰਕੁਨਾਂ ਨੂੰ ਮੌਕੇ ਤੋਂ ਹਟਾਇਆ।ਪੁਲਿਸ ਵੱਲੋਂ ਕਈ ਆਗੂਆਂ ਨੂੰ ਹਿਰਾਸਤ ‘ਚ ਵੀ ਲਿਆ ਗਿਆ ਹੈ।

ਸਿੱਧੂ ਨੇ ਭਾਰਤ ਸ਼ਾਸ਼ਿਤ ਕਸ਼ਮੀਰ ਵਿੱਚ ਸੀਆਰਪੀਐੱਫ ਦੇ ਕਾਫਲੇ ‘ਤੇ ਹੋਏ ਹਮਲੇ ਤੋਂ ਬਾਅਦ ਕਿਹਾ ਸੀ ਕਿ ਇਹ ਬੁਜ਼ਦਿਲੀ ਵਾਲਾ ਕੰਮ ਹੈ “ਪਰ ਜੰਗ ਕਿਸੇ ਮਸਲੇ ਦਾ ਸਥਾਈ ਹੱਲ ਨਹੀਂ ਹੈ” ਹਾਲਾਂਕਿ, ਕੁਝ ਲੋਕ ਸਿੱਧੂ ਦੀ ਗੱਲ ਨਾਲ ਸਹਿਮਤ ਹੁੰਦੇ ਵੀ ਨਜ਼ਰ ਆਏ। ਹਾਲਾਂਕਿ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਹਮਲੇ ਬਾਰੇ ਕਹਿ ਚੁੱਕੇ ਹਨ ਕਿ ਉਨ੍ਹਾਂ ਦੀ ਪਾਰਟੀ ਵਿਰੋਧੀ ਧਿਰ ਹੁੰਦਿਆਂ ਵੀ ਸਰਕਾਰ ਦੇ ਨਾਲ ਹੈ।
ਸ਼ੁੱਕਰਵਾਰ ਨੂੰ ਸਿੱਧੂ ਨੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਹਮਲੇ ਦੀ ਨਿੰਦਾ ਕਰਨ ਤੋਂ ਬਾਅਦ ਕਿਹਾ ਸੀ, “ਅਜਿਹੇ ਲੋਕਾਂ (ਅੱਤਵਾਦੀਆਂ) ਦਾ ਕੋਈ ਮਜ਼ਹਬ ਨਹੀਂ ਹੁੰਦਾ, ਦੇਸ ਨਹੀਂ ਹੁੰਦਾ, ਜਾਤ ਨਹੀਂ ਹੁੰਦੀ।

Real Estate