ਪੁਲਵਾਮਾ ਹਮਲਾ: ਪਾਕਿਸਤਾਨ ਨੇ ਹਮਲੇ ਬਾਰੇ ਭਾਰਤ ਦੇ ਦਾਅਵਿਆ ਨੂੰ ਨਕਾਰਿਆ

1022

ਪੁਲਵਾਮਾ ਜ਼ਿਲ੍ਹੇ ’ਚ ਸੀਆਰਪੀਐੱਫ ਦੇ ਕਾਫਲੇ ’ਤੇ ਹੋਏ ਅਤਿਵਾਦੀ ਹਮਲੇ ਦੀ ਆਲੋਚਨਾ ਕਰਦਿਆਂ ਪਾਕਿਸਤਾਨ ਨੇ ਕਿਹਾ ਕਿ ਭਾਰਤ ਬਿਨਾਂ ਕਿਸੇ ਜਾਂਚ ਦੇ ਇਸਲਾਮਾਬਾਦ ਦਾ ਸਬੰਧ ਇਸ ਘਟਨਾ ਨਾਲ ਜੋੜ ਰਿਹਾ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਅੱਧੀ ਰਾਤ ਨੂੰ ਬਿਆਨ ਜਾਰੀ ਕਰਕੇ ਕਿਹਾ ਕਿ ਜੰਮੂ ਕਸ਼ਮੀਰ ’ਚ ਹੋਇਆ ਅਤਿਵਾਦੀ ਹਮਲਾ ਗੰਭੀਰ ਚਿੰਤਾ ਦਾ ਵਿਸ਼ਾ ਹੈ। ਪਾਕਿਸਤਾਨ ਨੇ ਭਾਰਤੀ ਉਪ ਹਾਈ ਕਮਿਸ਼ਨਰ ਨੂੰ ਤਲਬ ਕਰਕੇ ਵੀ ਭਾਰਤ ਵੱਲੋਂ ਲਾਏ ਗਏ ਦੋਸ਼ਾਂ ਨੂੰ ਆਧਾਰਹੀਣ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਤੇ ਮੀਡੀਆ ਵੱਲੋਂ ਬਿਨਾਂ ਕਿਸੇ ਜਾਂਚ ਦੇ ਪਾਕਿਸਤਾਨ ਦਾ ਸਬੰਧ ਇਸ ਹਮਲੇ ਨਾਲ ਜੋੜੇ ਜਾਣ ਦੇ ਦਾਅਵੇ ਨੂੰ ਉਹ ਨਕਾਰਦੇ ਹਨ।
ਜੰਮੂ ਦੇ ਪੁਲਵਾਮਾਂ ਵਿੱਚ ਸੀਆਰਪੀਐਫ਼ ਦੇ ਕਾਫ਼ਲੇ ’ਤੇ ਹੋਏ ਫਿਦਾਈਨ ਹਮਲੇ ਵਿੱਚ 40 ਜਵਾਨ ਸ਼ਹੀਦ ਹੋ ਗਏ ਸਨ।

Real Estate