ਪੁਲਵਾਮਾ ਹਮਲੇ ਮਗਰੋਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ ਹੈ ਕਿ ਪੁਲਵਾਮਾ ਹਮਲੇ ਵਿੱਚ ਪਾਕਿਸਤਾਨ ਦਾ ਕੋਈ ਹੱਥ ਨਹੀਂ ਤੇ ਭਾਰਤ ਬਿਨਾ ਕਿਸੇ ਸਬੂਤ ਇਲਜ਼ਾਮ ਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਹਰ ਜਾਂਚ ਲਈ ਤਿਆਰ ਹਨ। ਇਮਰਾਨ ਨੇ ਇਹ ਵੀ ਸਵਾਲ ਕੀਤਾ ਕਿ ਉਹ ਅਜਿਹਾ ਹਮਲਾ ਕਿਉਂ ਕਰਵਾਉਣਗੇ। ਉਨ੍ਹਾਂ ਕਿਹਾ ਕਿ ਪਾਕਿਸਤਾਨ ਤਾਂ ਖੁਦ ਅੱਤਵਾਦ ਤੋਂ ਪੀੜਤ ਹੈ। ਇਮਰਾਨ ਖਾਨ ਨੇ ਕਿਹਾ ਕਿ ਨਵੇਂ ਪਾਕਿਸਤਾਨ ਵਿੱਚ ਅੱਤਵਾਦ ਲਈ ਕੋਈ ਥਾਂ ਨਹੀਂ। ਉਨ੍ਹਾਂ ਕਿਹਾ ਕਿ ਕਸ਼ਮੀਰ ਤੋਂ ਪਹਿਲਾਂ ਅੱਤਵਾਦ ‘ਤੇ ਗੱਲਬਾਤ ਕਰਨ ਲਈ ਤਿਆਰ ਹਾਂ। ਜੇਕਰ ਹਮਲੇ ਦਾ ਸਬੂਤ ਮਿਲੇਗਾ ਤਾਂ ਅਸੀ ਉਸ ਖਿਲਾਫ ਕਾਰਵਾਈ ਦੀ ਗਾਰੰਟੀ ਦਿੰਦੇ ਹਾਂ।.
Real Estate