ਪਾਕਿਸਤਾਨ ਦੌਰੇ ਤੋਂ ਤੁਰੰਤ ਬਾਅਦ ਭਾਰਤ ਪਹੁੰਚਿਆ ਸਾਊਦੀ ਅਰਬ ਦਾ ਸ਼ਹਿਜ਼ਾਦਾ

882

ਸਾਊਦੀ ਅਰਬ ਦੇ ਸ਼ਹਿਜ਼ਾਦੇ ਮੁਹੰਮਦ ਬਿਨ ਸਲਮਾਨ ਦੇ ਮੰਗਲਵਾਰ ਨੂੰ ਭਾਰਤ ਪਹੁੰਚਣ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਦਾ ਹਵਾਈ ਅੱਡੇ ’ਤੇ ਸਵਾਗਤ ਕੀਤਾ।
ਸਲਮਾਨ ਦਾ ਭਾਰਤ ਦੌਰਾ ਉਸ ਸਮੇਂ ਹੋ ਰਿਹਾ ਹੈ ਜਦੋਂ ਪੁਲਵਾਮਾ ’ਚ ਦਹਿਸ਼ਤੀ ਹਮਲੇ ਮਗਰੋਂ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ। ਇਕ ਦਿਨ ਪਹਿਲਾਂ ਪਾਕਿਸਤਾਨ ਦੇ ਦੌਰੇ ਮੌਕੇ ਮੁਹੰਮਦ ਬਿਨ ਸਲਮਾਨ ਨੇ ਕਿਹਾ ਸੀ ਕਿ ਭਾਰਤ ਅਤੇ ਪਾਕਿਸਤਾਨ ਵਿਚਕਾਰ ਬਕਾਇਆ ਪਏ ਮੁੱਦਿਆਂ ਦਾ ਹੱਲ ਸਿਰਫ਼ ਵਾਰਤਾ ਹੀ ਹੈ।
ਪਾਕਿਸਤਾਨ ਦੌਰੇ ਮਗਰੋਂ ਸਾਊਦੀ ਆਗੂ ਰਿਆਧ ਪਰਤ ਗਏ ਸਨ। ਸ੍ਰੀ ਮੋਦੀ ਅਤੇ ਉਨ੍ਹਾਂ ਵਿਚਕਾਰ ਬੁੱਧਵਾਰ ਨੂੰ ਵਿਸਥਾਰਪੂਰਬਕ ਗੱਲਬਾਤ ਹੋਵੇਗੀ ਅਤੇ ਭਾਰਤ ਵੱਲੋਂ ਪਾਕਿਸਤਾਨ ਆਧਾਰਿਤ ਅਤਿਵਾਦ ਦਾ ਮੁੱਦਾ ਮਜ਼ਬੂਤੀ ਨਾਲ ਉਠਾਇਆ ਜਾ ਸਕਦਾ ਹੈ।

Real Estate