ਬਹਿਬਲ ਕਲਾਂ ਅਤੇ ਬਰਗਾੜੀ ਕੇਸ ਵਿੱਚ ਅਗਲੇ ਦਿਨਾਂ ’ਚ ਹੋਰ ਅਹਿਮ ਖੁਲਾਸੇ ਹੋਣਗੇ – ਕੈਪਟਨ

1057

ਪੰਜਾਬ ਅਸੈਂਬਲੀ ਨੇ ਜਲ੍ਹਿਆਂਵਾਲਾ ਬਾਗ਼ ਕਤਲੇਆਮ ਲਈ ਬ੍ਰਿਟਿਸ਼ ਸਰਕਾਰ ਤੋਂ ਮੁਆਫ਼ੀ ਮੰਗਾਏ ਜਾਣ ਦੀ ਮੰਗ ਕਰਦੇ ਮਤੇ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਸੰਸਦੀ ਮਾਮਲਿਆਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨੇ ਇਹ ਮਤਾ ਰੱਖਿਆ, ਜਿਸ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੇ ਸਦਨ ਨੇ ਪਾਸ ਕਰ ਦਿੱਤਾ। ਮਤੇ ਵਿੱਚ ਬ੍ਰਿਟਿਸ਼ ਸਰਕਾਰ ਤੋਂ ਮੁਆਫ਼ੀ ਮੰਗਾਉਣ ਲਈ ਦਬਾਅ ਪਾਏ ਜਾਣ ਦੀ ਮੰਗ ਕੀਤੀ ਗਈ ਹੈ।
ਇਸ ਤੋਂ ਮਗਰੋਂ ਆਪਣੇ ਭਾਸਲਣ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬਹਿਬਲ ਕਲਾਂ ਅਤੇ ਬਰਗਾੜੀ ਕੇਸ ਵਿੱਚ ਅਗਲੇ ਦਿਨਾਂ ’ਚ ਹੋਰ ਅਹਿਮ ਖੁਲਾਸੇ ਹੋਣਗੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਮਾਮਲੇ ਪਿਛਲੀ ਅਕਾਲੀ ਸਰਕਾਰ ਦੀਆਂ ਨਾਕਾਮੀਆਂ ਦਾ ਨਤੀਜਾ ਹਨ।
ਮੁੱਖ ਮੰਤਰੀ ਨੇ 27 ਹਜ਼ਾਰ ਠੇਕਾ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਵਿਸ਼ੇਸ਼ ਬਿਲ ਲਿਆਉਣ ਅਤੇ ਅਧਿਆਪਕਾਂ ਤੇ ਹੋਰ ਮੁਲਾਜ਼ਮਾਂ ਦੇ ਲੰਮੇ ਸਮੇਂ ਤੋਂ ਲਟਕਦੇ ਮਾਮਲੇ ਹੱਲ ਕਰਨ ਦਾ ਵਾਅਦਾ ਕੀਤਾ। ਪਾਣੀਆਂ ਦੇ ਮੁੱਦੇ ਉੱਤੇ ਸਦਨ ਦੇ ਮੈਂਬਰਾਂ ਦੀ ਫ਼ਿਕਰਮੰਦੀ ਨਾਲ ਇਤਫ਼ਾਕ ਰੱਖਦਿਆਂ ਉਨ੍ਹਾਂ ਕਿਹਾ ਕਿ ਜੇਕਰ ਇਸ ਪਾਸੇ ਪੇਸ਼ਕਦਮੀ ਨਾ ਕੀਤੀ ਤਾਂ ਅਗਲੇ ਵੀਹ ਸਾਲਾਂ ਵਿੱਚ ਪੰਜਾਬ ਮਾਰੂਥਲ ਬਣ ਜਾਵੇਗਾ। ਪੰਜਾਬ ਵਿਧਾਨ ਸਭਾ ਵਿੱਚ ਰਾਜਪਾਲ ਦੇ ਧੰਨਵਾਦ ਮਤੇ ’ਤੇ ਬਹਿਸ ਨੂੰ ਸਮੇਟਦਿਆਂ ਉਨ੍ਹਾਂ ਕਿਹਾ ਕਿ ਪਿਛਲੀ ਅਕਾਲੀ ਭਾਜਪਾ ਸਰਕਾਰ ਸਮੇਂ ਅਮਨ ਕਾਨੂੰਨ ਦੀ ਬਹੁਤ ਮਾੜੀ ਹਾਲਤ ਸੀ ਤੇ ਇਸ ਕਰਕੇ ਬਰਗਾੜੀ ਤੇ ਬਹਿਬਲ ਕਲਾਂ ਵਰਗੀਆਂ ਘਟਨਾਵਾਂ ਵਾਪਰੀਆਂ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਾਇਮ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ (ਸਿਟ) ਸਹੀ ਦਿਸ਼ਾ ਵਿੱਚ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਮੁਤਾਬਕ ਕਾਰਵਾਈ ਕਰ ਰਹੀ ਹੈ।

Real Estate