ਅੱਜ ਵਿਧਾਨ ਸਭਾ ‘ਚ ਪਈ ਮੌੜ ਬੰਬ ਧਮਾਕੇ ਦੀ ਗੂੰਜ :ਆਪ ਦਾ ਵਾਕਆਊਟ

1207

ਅੱਜ ਵਿਧਾਨ ਸਭਾ ‘ਚ ਆਪ ਦੇ ਬਾਗੀ ਵਿਧਾਇਕ ਜਗਦੇਵ ਸਿੰਘ ਕਮਾਲੂ ਨੇ ਸਿਫ਼ਰ ਕਾਲ ਦੌਰਾਨ ਮੁੱਦਾ ਚੁਕਿਆ ਵਿਧਾਨ ਸਭਾ ਚੋਣਾਂ ਤੋਂ ਤੁਰੰਤ ਪਹਿਲਾਂ ਕਾਂਗਰਸੀ ਉਮੀਦਵਾਰ ਹਰਮਿੰਦਰ ਜੱਸੀ ਦੀ ਚੋਣ ਰੈਲੀ ‘ਚ ਹੋਏ ਬੰਬ ਧਮਾਕੇ ‘ਚ ਮਾਰੇ ਗਏ ਤੇ ਜ਼ਖਮੀ ਵਿਅਕਤੀਆਂ ਨੂੰ ਅਜੇ ਤੱਕ ਇਨਸਾਫ਼ ਨਹੀਂ ਮਿਲਿਆ ਤੇ ਨਾ ਹੀ ਦੋਸ਼ੀਆਂ ‘ਤੇ ਕਾਰਵਾਈ ਕੀਤੀ ਗਈ। ਇਸ ‘ਤੇ ਸਰਕਾਰ ਵੱਲੋਂ ਕੋਈ ਜਵਾਬ ਨਾ ਦਿੱਤੇ ਜਾਣ ਦੇ ਵਿਰੋਧ ‘ਚ ‘ਆਪ’ ਵਿਧਾਇਕਾਂ ਨੇ ਨਾਅਰੇਬਾਜ਼ੀ ਕਰਦੇ ਹੋਏ ਵਾਕਆਊਟ ਕਰ ਦਿੱਤਾ। ਸਦਨ ਤੋਂ ਬਾਹਰ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਮੰਗਦੇ ਹੋਏ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਤੇ ਜ਼ਖਮੀਆਂ ਨੂੰ 10-10 ਲੱਖ ਰੁਪਏ ਦੀ ਵਿੱਤੀ ਸਹਾਇਤਾ ਤੇ ਪਰਿਵਾਰ ਦੇ ਮੈਂਬਰਾਂ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।
31 ਜਨਵਰੀ, 2017 ਨੂੰ ਮੌੜ ਬੰਬ ਧਮਾਕੇ ‘ਚ 5 ਬੱਚਿਆਂ ਸਮੇਤ 7 ਮੌਤਾਂ ਹੋਈਆਂ ਸਨ।

Real Estate