‘ਮਾਡਰਨ ਮਹੰਤਾਂ’ ਤੋਂ ਸ਼੍ਰੋਮਣੀ ਕਮੇਟੀ ਆਜ਼ਾਦ ਕਰਾਉਣ ਦੀ ਲੋੜ

1005

ਪੰਜਾਬ ਵਿਧਾਨ ਸਭਾ ਨੇ ਨਨਕਾਣਾ ਸਾਹਿਬ ਗੁਰਦੁਆਰੇ ਨੂੰ ਮਹੰਤਾਂ ਦੇ ਕਬਜ਼ੇ ’ਚੋਂ ਆਜ਼ਾਦ ਕਰਵਾਉਣ ਸਮੇਂ 99 ਸਾਲ ਪਹਿਲਾਂ ਸ਼ਹੀਦ ਹੋਏ ਸਿੱਖਾਂ ਨੂੰ ਦੋ ਮਿੰਟ ਦਾ ਮੌਨ ਧਾਰਨ ਕਰ ਕੇ ਸ਼ਰਧਾਂਜਲੀ ਦਿੱਤੀ।
ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਵਲੋਂ ਪੇਸ਼ ਮਤੇ ਦੀ ਹਮਾਇਤ ਕਰਦਿਆਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂਆਂ ਖ਼ਿਲਾਫ਼ ਤਿੱਖਾ ਹਮਲਾ ਕਰਦਿਆਂ ਕਿ ਇਤਿਹਾਸ ਗਵਾਹ ਹੈ ਕਿ ਲਛਮਣ ਸਿੰਘ ਧਾਰੋਵਾਲੀ ਦੀ ਅਗਵਾਈ ਹੇਠ 99 ਸਾਲ ਪਹਿਲਾਂ ਨਨਕਾਣਾ ਸਾਹਿਬ ਗੁਰਦੁਆਰੇ ਨੂੰ ਆਜ਼ਾਦ ਕਰਵਾਉਣ ਗਏ ਸਿੱਖਾਂ ਨੂੰ ਮਹੰਤ ਨਰੈਣ ਦਾਸ ਤੇ ਉਹਦੇ ਗੁੰਡਿਆਂ ਨੇ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ ਅਤੇ ਜਿਊਂਦਿਆਂ ’ਤੇ ਤੇਲ ਪਾ ਕੇ ਸਾੜ ਦਿੱਤਾ। ਇਸ ਮਗਰੋਂ ਹੀ ਅੰਗਰੇਜ਼ ਹਕੂਮਤ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਗੁਰਦੁਆਰਿਆਂ ਦਾ ਪ੍ਰਬੰਧ ਸੌਂਪਣ ਦਾ ਫੈਸਲਾ ਕੀਤਾ ਸੀ ਤੇ ਇਸ ਅੰਦੋਲਨ ਨਾਲ ਹੀ ਦੇਸ਼ ਦੀ ਆਜ਼ਾਦੀ ਦੀ ਨੀਂਹ ਰੱਖੀ ਗਈ ਸੀ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ 19 ਸਾਲਾਂ ਤਕ ਸੂਬੇ ਦੇ ਮੁੱਖ ਮੰਤਰੀ ਰਹੇ, ਪਰ ਉਨ੍ਹਾਂ ਕਦੇ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਯਾਦ ਨਹੀਂ ਕੀਤਾ ਤੇ ਨਾ ਹੀ ਉਨ੍ਹਾਂ ਦੀ ਯਾਦ ਵਿਚ ਕਿਸੇ ਥਾਂ ਇਕ ਇੱਟ ਲਾਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਉਨ੍ਹਾਂ ਦੇ ਕਬਜ਼ੇ ਹੇਠ ਹੈ, ਪਰ ਸ਼੍ਰੋਮਣੀ ਕਮੇਟੀ ਨੇ ਵੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਕਦੇ ਯਾਦ ਨਹੀਂ ਕੀਤਾ ਹੈ।
‘ਆਪ’ ਵਿਧਾਇਕ ਐਚਐਸ ਫੂਲਕਾ ਨੇ ਰੰਧਾਵਾ ਦੀ ਹਮਾਇਤ ਕਰਦਿਆਂ ਕਿਹਾ ਕਿ ਗੁਰਦੁਆਰਿਆਂ ਨੂੰ ਸ਼੍ਰੋਮਣੀ ਕਮੇਟੀ ਕੋਲੋਂ ਨਹੀਂ ਸਗੋਂ ਸ਼੍ਰੋਮਣੀ ਕਮੇਟੀ ਨੂੰ ‘ਮਾਡਰਨ ਮਹੰਤਾਂ’ ਕੋਲੋਂ ਆਜ਼ਾਦ ਕਰਵਾਉਣ ਦੀ ਲੋੜ ਹੈ।

Real Estate