ਜੰਮੂ-ਕਸ਼ਮੀਰ ਵਿੱਚ ਭਾਰਤ ਦੀ ਵੱਡੀ ਹਿਲਜੁਲ ਤੇ ਸਰਕਾਰ ਦੀ ਸਫਾਈ

1281

ਭਾਰਤ ਦੀ ਮੋਦੀ ਸਰਕਾਰ ਨੇ ਜੰਮੂ-ਕਸ਼ਮੀਰ ਵਿੱਚ 10,000 ਹੋਰ ਜਵਾਨ ਤਾਇਨਾਤ ਕਰ ਦਿੱਤੇ ਹਨ।ਕਿਹਾ ਜਾ ਰਿਹਾ ਸੀ ਕਿ ਸਰਕਾਰ ਵਾਦੀ ਵਿੱਚ ਸਖਤ ਕਾਰਵਾਈ ਦੀ ਤਿਆਰੀ ਹੈ। ਇਸ ਮਗਰੋਂ ਵਾਦੀ ਵਿੱਚ ਸਹਿਮ ਹੈ। ਹੁਣ ਜੰਮੂ-ਕਸ਼ਮੀਰ ਰਾਜ ਭਵਨ ਤੋਂ ਬਿਆਨ ਜਾਰੀ ਕਰਕੇ ਇਸ ਬਾਰੇ ਸਪਸ਼ਟੀਕਰਨ ਦਿੱਤਾ ਗਿਆ ਹੈ ਤੇ ਰਾਜਪਾਲ ਵੱਲੋਂ ਕਿਹਾ ਗਿਆ ਹੈ ਕਿ ਇਹ ਸੈਨਿਕ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਤਾਇਨਾਤ ਕੀਤੇ ਗਏ ਹਨ। ਬਿਆਨ ਵਿੱਚ ਕਿਹਾ ਗਿਆ ਹੈ ਕਿ ਤਣਾਅ ਕਰਕੇ ਲੋਕ ਸਭਾ ਚੋਣਾਂ ਵਿੱਚ ਉਮੀਦਵਾਰਾਂ ਤੇ ਵੋਟਰਾਂ ਉੱਪਰ ਅੱਤਵਾਦੀ ਹਮਲੇ ਵਧਣ ਦੀ ਸੰਭਾਵਨਾ ਹੈ। ਇਸ ਲਈ ਵਾਧੂ ਅਰਧ ਸੈਨਿਕ ਬਲ ਤਾਇਨਾਤ ਕੀਤੇ ਗਏ ਹਨ ਤੇ ਹੋਰ ਸੈਨਿਕ ਬਲ ਵੀ ਤਾਇਨਾਤ ਕੀਤੇ ਜਾ ਸਕਦੇ ਹਨ। ਉਨ੍ਹਾਂ ਨੇ ਲੋਕਾਂ ਅਫਵਾਹਾਂ ਤੋਂ ਬਚਣ ਦੀ ਸਲਾਹ ਦਿੱਤੀ।
ਕੇਂਦਰੀ ਗ੍ਰਹਿ ਮੰਤਰਾਲੇ ਨੇ ਅਰਧ ਸੈਨਿਕ ਬਲਾਂ ਦੀਆਂ ਵਾਧੂ 100 ਕੰਪਨੀਆਂ ਤਾਇਨਾਤ ਕਰ ਦਿੱਤੀਆਂ ਹਨ।

Real Estate