ਅੰਗਰੇਜ਼ਾਂ ਨਾਲ ਮਿਲ ਸਿੱਖਾਂ ਖ਼ਿਲਾਫ਼ ਕਾਰਵਾਈਆਂ ਕਰਦਾ ਸੀ ਮਜੀਠੀਆ ਦਾ ਦਾਦਾ, ਇਤਿਹਾਸਕ ਕਿਤਾਬਾਂ ਸਮੇਤ ਮੀਡੀਆ ਅੱਗੇ ਆਏ ਸਿੱਧੂ

1544

ਪੰਜਾਬ ਵਿਧਾਨ ਸਭਾ ਦੀ ਪ੍ਰੈੱਸ ਗੈਲਰੀ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵਜੋਤ ਸਿੰਘ ਸਿੱਧੂ ਤੇ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਦੇ ਦਾਦੇ ਸੁੰਦਰ ਸਿੰਘ ਮਜੀਠੀਆ ਵੱਲੋਂ ਅੰਗਰੇਜ਼ਾਂ ਨਾਲ ਮਿਲ ਕੇ ਸਿੱਖਾਂ ਖ਼ਿਲਾਫ਼ ਕਾਰਵਾਈਆਂ ਕੀਤੀਆਂ ਗਈਆਂ ਜਿਸ ਦੇ ਸਬੂਤ ਉਨ੍ਹਾਂ ਕੋਲ ਹਨ। ਸਿੱਧੂ ਨੇ ਕਿਹਾ ਕਿ ਇਸ ਮਾਮਲੇ ‘ਚ ਮਜੀਠੀਆ ਦੇਸ਼ ਭਰ ਦੇ ਸਿੱਖਾਂ ਕੋਲੋਂ ਮੁਆਫ਼ੀ ਮੰਗੇ ਨਹੀਂ ਤਾਂ ਅਸੀ ਇਸ ਨੂੰ ਸਦਨ ‘ਚ ਬੋਲਣ ਨਹੀਂ ਦਿਆਂਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਹਰਸਿਮਰਤ ਕੌਰ ਬਾਦਲ ਵੀ ਅਹੁਦੇ ਤੋਂ ਅਸਤੀਫ਼ਾ ਦੇ ਕੇ ਸਦਨ ‘ਚ ਮੁਆਫ਼ੀ ਮੰਗੇ।ਉਨ੍ਹਾਂ ਕਿਹਾ ਕਿ ਜਲਿਆਂਵਾਲਾ ਬਾਗ ਸਾਕੇ ਲਈ ਜ਼ਿੰਮੇਵਾਰ ਜਨਰਲ ਡਾਇਰ ਨੂੰ ਸੁੰਦਰ ਸਿੰਘ ਮਜੀਠੀਆ ਵਲੋਂ ਸਿਰੋਪਾ ਦੇਣ ਤੇ ਭੋਜਨ ਛਕਾਉਣ ਦੇ ਦੋਸ਼ ਵਿੱਚ ਕੇਂਦਰੀ ਮੰਤਰੀ ਹਰਸਿਮਰਤ ਕੋਰ ਬਾਦਲ ਲੋਕ ਸਭਾ ਤੇ ਬਿਕਰਮ ਮਜੀਠੀਆ ਸਿੱਖਾਂ ਤੋ ਮਾਫ਼ੀ ਮੰਗੇ। ਜਿੰਨ੍ਹਾਂ ਚਿਰ ਬਿਕਰਮ ਮਜੀਠੀਆ ਮਾਫੀ ਨਹੀਂ ਮੰਗਦਾ ਉਨ੍ਹਾਂ ਚਿਰ ਉਹਨਾਂ ਨੂੰ ਵਿਧਾਨ ਸਭਾ ਵਿੱਚ ਬੋਲਣ ਨਹੀਂ ਦਿੱਤਾ ਜਾਵੇਗਾ। ਇਸ ਦੌਰਾਨ ਕਾਂਗਰਸ ਦੇ ਇਹ ਸਾਰੇ ਮੰਤਰੀ ਤੇ ਵਿਧਾਇਕ ਇਤਿਹਾਸਿਕ ਕਿਤਾਬਾਂ ਤੇ ਹੋਰ ਦਸਤਾਵੇਜ ਲੈ ਕੇ ਪਹੁੰਚੇ ਸਨ। ਕਾਂਗਰਸੀ ਮੰਤਰੀਆਂ ਦਾ ਦਾਅਵਾ ਸੀ ਕਿ ਬਿਕਰਮ ਮਜੀਠੀਆ ਉਨਹਾਂ ਕੋਲੋਂ ਸਬੂਤ ਮੰਗਦਾ ਸੀ ਇਹ ਹਨ ਸਬੂਤ। ਕਾਂਗਰਸੀ ਆਗੂਆਂ ਵੱਲੋਂ ਵਿਧਾਨ ਸਭਾ ਵਿਚ ਪ੍ਰੈਸ ਕਾਨਫਰੰਸ ਕਰਕੇ ਦੋਸ਼ ਲਗਾਇਆ ਕਿ ਜ਼ਿਲ੍ਹਿਆਂ ਵਾਲਾ ਬਾਗ ਦੀ ਜਦੋਂ ਘਟਨਾ ਵਾਪਰੀ ਤਾਂ ਇਸ ਤੋਂ ਬਾਅਦ ਜਨਰਲ ਡਾਇਰ ਨੇ ਬਿਕਰਮਜੀਤ ਸਿੰਘ ਮਜੀਠੀਆ ਦੇ ਦਾਦਾ ਸੁੰਦਰ ਸਿੰਘ ਮਜੀਠੀਆਂ ਨੂੰ ਸਨਮਾਨਤ ਕੀਤਾ ਸੀ।ਉਨ੍ਹਾਂ ਇਹ ਵੀ ਕਿਹਾ ਕਿ ਸੁੰਦਰ ਸਿੰਘ ਮਜੀਠੀਆ ਨੇ ਜਨਰਲ ਡਾਇਰ ਨੂੰ ਸ੍ਰੀ ਹਰਿਮੰਦਰ ਸਾਹਿਬ ਅੰਦਰ ਆਨਰੇਰੀ ਸਿੱਖ ਦਾ ਖਿਤਾਬ ਦਿੱਤਾ ਸੀ। ਉਨ੍ਹਾਂ ਇਤਿਹਾਸਕਾਰਾਂ ਵੱਲੋਂ ਛਾਪਿਆਂ ਵੱਖ ਵੱਖ ਕਿਤਾਬਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਦੇ ਦਾਦਾ ਸੁੰਦਰ ਸਿੰਘ ਮਜੀਠੀਆ ਵੱਲੋਂ ਅੰਗਰੇਜ਼ਾਂ ਨਾਲ ਮਿਲਕੇ ਸਿੱਖਾਂ ਖਿਲਾਫ ਵੱਖ ਵੱਖ ਕਾਰਵਾਈਆਂ ਕੀਤੀਆਂ ਗਈਆਂ ਹਨ
ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਜੇਕਰ ਉਸ ਸਮੇਂ ਸੁੰਦਰ ਸਿੰਘ ਮਜੀਠੀਆ ਚਾਹੁੰਦੇ ਤਾਂ ਨਨਕਾਣਾ ਸਾਹਿਬ ਦਾ ਸਾਕਾ ਵਾਪਰਨ ਤੋਂ ਰੋਕਿਆ ਜਾ ਸਕਦਾ ਸੀ। ਆਗੂਆਂ ਨੇ ਕਿਹਾ ਕਿ 13 ਅਪ੍ਰੈਲ 1919 ਨੂੰ ਵਾਪਰੇ ਜ਼ਿਲ੍ਹਿਆਂ ਵਾਲੇ ਕਾਂਡ ਲਈ ਜੇਕਰ ਬਰਤਾਨੀਆ ਸਰਕਾਰ ਨੂੰ ਮੁਆਫੀ ਮੰਗਣ ਲਈ ਕਿਹਾ ਜਾ ਰਿਹਾ ਹੈ, ਇਸ ਸਬੰਧੀ ਬਿਕਰਮਜੀਤ ਸਿੰਘ ਮਜੀਠੀਆ ਨੂੰ ਵੀ ਆਪਣੇ ਵੱਡਿਆਂ ਦੀ ਗਲਤੀ ਲਈ ਮੁਆਫੀ ਮੰਗਣੀ ਚਾਹੀਦੀ ਹੈ।

 

Real Estate