ਲੋਕ ਸਭਾ 2019 : ਮਾਰਚ ਦੇ ਪਹਿਲੇ ਹਫ਼ਤੇ ਹੋ ਸਕਦਾ ਤਰੀਕਾਂ ਦਾ ਐਲਾਨ

ਮੌਜੂਦਾ 16ਵੀਂ ਲੋਕ ਸਭਾ ਦੀ ਮਿਆਦ 3 ਜੂਨ ਨੂੰ ਖ਼ਤਮ ਹੋਣ ਜਾ ਰਹੀ ਹੈ ਵੇਗੀ। ਖ਼ਬਰਾਂ ਹਨ ਕਿ ਚੋਣ ਕਮਿਸ਼ਨ ਵੱਲੋਂ ਮਾਰਚ ਦੇ ਪਹਿਲੇ ਹਫ਼ਤੇ ਤਰੀਕਾਂ ਦਾ ਐਲਾਨ ਕੀਤਾ ਜਾ ਸਕਦਾ ਹੈ। ਚਰਚਾ ਹੈ ਕਿ ਚੋਣ ਕਮਿਸ਼ਨ ਹੁਣ ਸਰਕਾਰੀ ਇਸ਼ਾਰੇ ਦੀ ਉਡੀਕ ਕਰ ਰਿਹਾ ਹੈ। ਕਮਿਸ਼ਨ ਨੇ ਤਰੀਕਾਂ ਦੇ ਐਲਾਨ ਲਈ ਤਿਆਰੀ ਖਿੱਚ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ। ਕਿਹਾ ਜਾ ਰਿਹਾ ਹੈ ਕਿ ਚੋਣ ਕਮਿਸ਼ਨ ਦੀ ਨਿਗ੍ਹਾ ਇਸ ਵੇਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 6 ਮਾਰਚ ਨੂੰ ਸਾਰੇ ਰਾਜਾਂ ਦੇ ਮੁੱਖ ਸਕੱਤਰਾਂ ਨਾਲ ਹੋਣ ਵਾਲੀ ਮੀਟਿੰਗ ’ਤੇ ਹੈ। ਮੋਦੀ ਵੱਲੋਂ ਇਸੇ ਦਿਨ ਆਪਣੀ ਆਖਰੀ ਕੈਬਨਿਟ ਮੀਟਿੰਗ ਵੀ ਕੀਤੀ ਜਾਣੀ ਹੈ।
ਚੋਣ ਕਮਿਸ਼ਨ ਨੇ ਰਾਜਾਂ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਸਮੇਤ ਹੋਰ ਸਾਰੀਆਂ ਚੋਣ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਚੋਣ ਅਮਲ ਨਾਲ ਜੁੜੇ ਅਧਿਕਾਰੀਆਂ ਦੇ ਤਬਾਦਲੇ ਤੇ ਨਵੀਆਂ ਨਿਯੁਕਤੀਆਂ ਸਬੰਧੀ ਸਾਰੇ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਸਕੱਤਰਾਂ ਤੇ ਮੁੱਖ ਚੋਣ ਅਧਿਕਾਰੀਆਂ ਨੂੰ ਪਹਿਲਾਂ ਹੀ ਲਿਖਤੀ ਹੁਕਮ ਦਿੱਤੇ ਜਾ ਚੁੱਕੇ ਹਨ।ਖ਼ਬਰਾਂ ਅਨੁਸਾਰ ਚੋਣ ਪੈਨਲ, ਲੋਕ ਸਭਾ ਚੋਣਾਂ ਸੱਤ ਤੋਂ ਅੱਠ ਪੜਾਵਾਂ ’ਚ ਕਰਨ ਬਾਰੇ ਵਿਚਾਰ ਕਰ ਰਿਹਾ ਹੈ। ਆਂਧਰਾ ਪ੍ਰਦੇਸ਼, ਉੜੀਸਾ ਤੇ ਸਿੱਕਿਮ ਵਿੱਚ ਆਮ ਚੋਣਾਂ ਦੇ ਨਾਲ ਹੀ ਵਿਧਾਨ ਸਭਾ ਚੋਣਾਂ ਹੋਣਗੀਆਂ।

Real Estate